ਡੀਸੀ ਤੇ ਐੱਸਐੱਸਪੀ ਨੇ ਬਰਨਾਲਾ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਨੇ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ
Publish Date: Fri, 05 Dec 2025 05:50 PM (IST)
Updated Date: Sat, 06 Dec 2025 04:06 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਬਰਨਾਲਾ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਡੀਸੀ ਬਰਨਾਲਾ ਟੀ. ਬੈਨਿਥ ਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵੱਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪਰਿਸ਼ਦ ਬਰਨਾਲਾ, ਪੰਚਾਇਤ ਸੰਮਤੀ ਬਰਨਾਲਾ, ਮਹਿਲ ਕਲਾਂ ਤੇ ਸਹਿਣਾ ਦੇ ਚੋਣ ਬੂਥਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਬਰਨਾਲਾ ’ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਹਲਕਿਆਂ ਤੇ ਬਲਾਕ ਸੰਮਤੀਆਂ ਦੇ 65 ਹਲਕਿਆਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਚੋਣਾਂ ਨੂੰ ਅਮਨ, ਅਮਾਨ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਡੀਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੁਤਾਬਕ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਤੇ ਕਿਸੇ ਵੀ ਤਰ੍ਹਾਂ ਦੀ ਅਣਗਿਹਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡੀਸੀ ਨੇ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ’ਤੇ ਕੜੀ ਨਿਗਰਾਨੀ ਰੱਖਣ ਲਈ ਪੁਲਿਸ ਤੇ ਪ੍ਰਸ਼ਾਸਨ ਨੂੰ ਕਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਮੌਕੇ ਐੱਸਐੱਸਪੀ ਮੁਹੰਮਦ ਸਰਫ਼ਰਾਜ਼ ਆਲਮ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਅਮਨ ਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਲਈ ਸਾਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਪੇਸ਼ੇਵਰਾਨਾ ਤਰੀਕੇ ਨਾਲ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਪੂਰੀ ਯਕੀਨੀਕਰਨ ਕਰਵਾਉਣ ਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਭੈਅ ਜਾਂ ਦਬਾਅ ਦੇ ਆਪਣੇ ਮਤਦਾਨ ਦਾ ਇਸਤੇਮਾਲ ਕਰਨ।