ਹੁਣ ਬਰਨਾਲਾ ’ਚ ਵੀ ਹੋਵੇਗਾ ਵੰਦੇ ਭਾਰਤ ਟਰੇਨ ਦਾ ਸਟਾਪੇਜ
ਹੁਣ ਬਰਨਾਲਾ 'ਚ ਵੀ ਹੋਵੇਗਾ ਵੰਦੇ ਭਾਰਤ ਟ੍ਰੇਨ ਦਾ ਸਟਾਪੇਜ
Publish Date: Thu, 18 Dec 2025 05:25 PM (IST)
Updated Date: Thu, 18 Dec 2025 05:27 PM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐੱਮਪੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੀਂ ਦਿੱਲੀ ’ਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਦੌਰਾਨ ਮੰਗ ਕੀਤੀ ਸੀ ਕਿ ਨਵੀਂ ਦਿੱਲੀ ਤੋਂ ਫ਼ਿਰੋਜ਼ਪੁਰ ਕੈਂਟ ਤਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲਗੱਡੀ ਦਾ ਠਹਿਰਾਅ (ਸਟਾਪੇਜ) ਬਰਨਾਲਾ ਵਿਖੇ ਵੀ ਕੀਤਾ ਜਾਵੇ। ਅਕਤੂਬਰ ਮਹੀਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੀਂ ਦਿੱਲੀ ’ਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਦੌਰਾਨ ਮੰਗ ਕੀਤੀ ਸੀ ਕਿ ਨਵੀਂ ਦਿੱਲੀ ਤੋਂ ਫ਼ਿਰੋਜ਼ਪੁਰ ਕੈਂਟ ਤਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲਗੱਡੀ ਦਾ ਠਹਿਰਾਅ (ਸਟਾਪੇਜ) ਬਰਨਾਲਾ ਵਿਖੇ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ’ਤੇ ਇਸ ਗੱਡੀ ਦੇ ਰੁਕਣ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਤੇ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਸਿੱਧੇ ਰਾਸ਼ਟਰੀ ਰਾਜਧਾਨੀ (ਦਿੱਲੀ) ਨਾਲ ਜੁੜ ਸਕਣਗੇ। ਮੀਤ ਹੇਅਰ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਉਨ੍ਹਾਂ ਦੀ ਮੰਗ ’ਤੇ ਵਿਚਾਰ ਕਰਕੇ ਬਰਨਾਲਾ ਰੇਲਵੇ ਸਟੇਸ਼ਨ ’ਤੇ ਗੱਡੀ ਦਾ ਠਹਿਰਾਅ ਯਕੀਨੀ ਬਣਾਇਆ ਜਾਵੇਗਾ, ਜਿਸ ਤੋਂ ਬਾਅਦ ਹੁਣ ਇਸ ’ਤੇ ਅਮਲ ਕਰ ਲਿਆ ਗਿਆ ਹੈ। ਅਜਿਹਾ ਹੋਣ ਨਾਲ ਬਰਨਾਲਾ ਜਿਲ੍ਹੇ ਦੇ ਲੋਕਾਂ ਨੂੰ ਕਾਫ਼ੀ ਜ਼ਿਆਦਾ ਫਾਇਦਾ ਮਿਲੇਗਾ ਤੇ ਵਪਾਰ ’ਚ ਵੀ ਤੇਜ਼ੀ ਜਾਵੇਗੀ।