ਐੱਲਬੀਐੱਸ ਕਾਲਜ ’ਚ ਇਨਾਮ ਵੰਡ ਸਮਾਗਮ ਕਰਵਾਇਆ
ਐਲਬੀਐਸ ਕਾਲਜ ’ਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Wed, 15 Apr 2026 05:43 PM (IST)
Updated Date: Wed, 15 Apr 2026 05:48 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ। ਜਿਸ ’ਚ ਪਾਰਲੀਮੈਂਟ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਦਾ ਸਵਾਗਤ ਕਰਦਿਆਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਉਨ੍ਹਾਂ ਦੇ ਰਾਜਨੀਤਿਕ ਜੀਵਨ ਤੇ ਉਨ੍ਹਾਂ ਦੀ ਕਾਰਜ ਪ੍ਰਣਾਲੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਿਦਿਆਰਥੀਆਂ ਲਈ ਪ੍ਰੇਰਨਾਮਈ ਸ਼ਖ਼ਸੀਅਤ ਵਜੋਂ ਸਲਾਹਿਆ, ਤੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ ਜਿਸ ’ਚ ਵਿਦਿਆਰਥੀਆਂ ਦੀਆਂ ਅਕਾਦਮੀ ਸੱਭਿਆਚਾਰ ਤੇ ਖੇਡ ਖੇਤਰ ਤੋਂ ਇਲਾਵਾ ਐੱਨਐੱਸਐੱਸ, ਐੱਨਸੀਸੀ ਤੇ ਜ਼ੋਨਲ ਯੂਥ ਫੈਸਟੀਵਲ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਕੇਵਲ ਕ੍ਰਿਸ਼ਨ ਜਿੰਦਲ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕਾਲਜ ਦੀਆਂ ਵੱਖ-ਵੱਖ ਉਪਲਬਧੀਆਂ ਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ। ਇਸ ਇਨਾਮ ਵੰਡ ਸਮਾਗਮ ’ਚ 250 ਤੋਂ ਵੱਧ ਵਿਦਿਆਰਥੀਆਂ ਨੂੰ ਗੁਰਮੀਤ ਸਿੰਘ ਮੀਤ ਹੇਅਰ ਨੇ ਇਨਾਮ ਦਿੱਤੇ ਜਿਨ੍ਹਾਂ ਨੇ ਅਕਾਦਮਿਕ ਪੁਜ਼ੀਸ਼ਨਾਂ ਤੋਂ ਇਲਾਵਾ ਹੋਰ ਸਹਿਜ ਸੱਭਿਆਚਾਰਕ ਸਰਗਰਮੀਆਂ ਐੱਨਸੀਸੀ, ਐੱਨਐੱਸਐੱਸ, ਰੈੱਡ ਰਿਬਨ ਕਲੱਬ ਤੇ ਖੇਡਾਂ ਦੇ ਖੇਤਰ ’ਚ ਵਿਸ਼ੇਸ਼ ਪ੍ਰਾਪਤੀਆਂ ਕੀਤੀਆਂ ਸਨ। ਜੇਤੂ ਵਿਦਿਆਰਥੀਆਂ ਨੂੰ ਸੋਨੇ ਦੇ ਤਮਗੇ ਵੀ ਦਿੱਤੇ ਗਏ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਸੰਜੀਵ ਸ਼ੋਰੀ, ਪ੍ਰਹਿਲਾਦ ਮੈਨਨ, ਸੁਖਮਹਿੰਦਰ ਸੰਧੂ, ਸਤੀਸ਼ ਸਿੰਧਵਾਨੀ, ਆਰੀਆ ਸਮਾਜ ਬਰਨਾਲਾ ਦੇ ਉੱਪ ਪ੍ਰਧਾਨ ਪਰਮਜੀਤ ਭਾਰਦਵਾਜ ਮੁਖ ਰੂਪ ’ਚ ਹਾਜ਼ਰ ਸਨ।