ਸ਼ਿਵਾਲਿਕ ਸਕੂਲ ’ਚ ਇਨਵੈਸਟੀਚਰ ਸੈਰੇਮਨੀ ਕਰਵਾਈ
ਸ਼ਿਵਾਲਿਕ ਸਕੂਲ ’ਚ ਇਨਵੈਸਟਿਚਰ ਸੈਰੇਮਨੀ ਮਨਾਈ
Publish Date: Wed, 06 May 2026 04:31 PM (IST)
Updated Date: Wed, 06 May 2026 04:32 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ ਤਪਾ ਮੰਡੀ : ਸ਼ਿਵਾਲਿਕ ਪਬਲਿਕ ਸਕੂਲ ’ਚ ਇਨਵੈਸਟਿਚਰ ਸੈਰੇਮਨੀ ਬੜੇ ਹੀ ਉਤਸ਼ਾਹ ਅਤੇ ਸ਼ਾਨ ਨਾਲ ਮਨਾਈ ਗਈ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਨੇਤ੍ਰਿਤਵ ਗੁਣਾਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਲਈ ਤਿਆਰ ਕਰਨਾ ਸੀ। ਇਸ ਮੌਕੇ ਵੰਸ਼ ਢੀਂਗਰਾ ਨੂੰ ਹੈਡ ਬੁਆਏ ਤੇ ਜਸਕਿਰਤ ਕੌਰ ਨੂੰ ਹੈੱਡ ਗਰਲ ਚੁਣਿਆ ਗਿਆ। ਨਵੇਂ ਚੁਣੇ ਗਏ ਵਿਦਿਆਰਥੀ ਕੌਂਸਲ ਮੈਂਬਰਾਂ ਨੂੰ ਬੈਜ ਅਤੇ ਸੈਸ਼ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਮੋਨਿਕਾ ਗਰਗ ਨੇ ਨਵ-ਨਿਯੁਕਤ ਵਿਦਿਆਰਥੀ ਕੌਂਸਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀ ਕੌਂਸਲ ਸਕੂਲ ਜੀਵਨ ’ਚ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀ ਹੈ। ਇਹ ਨਾ ਸਿਰਫ਼ ਵਿਦਿਆਰਥੀਆਂ ’ਚ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਦੀ ਹੈ, ਸਗੋਂ ਉਨ੍ਹਾਂ ਨੂੰ ਟੀਮ ਵਰਕ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਪ੍ਰੇਰਨਾ ਵੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਡਿਊਟੀ ਪੂਰੀ ਵਫ਼ਾਦਾਰੀ, ਸੱਚਾਈ ਅਤੇ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ। ਚੁਣੀ ਗਈ ਵਿਦਿਆਰਥੀ ਪਾਰਲੀਮੈਂਟ ਨੇ ਇਸ ਮੌਕੇ ਸਹੁੰ ਚੁੱਕੀ ਕਿ ਉਹ ਸਕੂਲ ਦੇ ਆਦਰਸ਼ਾਂ ਅਤੇ ਮਾਨ-ਸਨਮਾਨ ਨੂੰ ਹਮੇਸ਼ਾ ਉੱਚਾ ਰੱਖਣਗੇ। ਇਸ ਮੌਕੇ ਰਾਸ਼ਟਰੀ ਗੀਤ ਨਾਲ ਸਮਾਗਮ ਸਮਾਪਤ ਕੀਤਾ ਗਿਆ।