180 ਲੀਟਰ ਲਾਹਣ ਬਰਾਮਦ, ਮਾਮਲਾ ਦਰਜ
ਪੁਲਿਸ ਵੱਲੋਂ 180 ਲੀਟਰ ਲਾਹਣ ਬਰਾਮਦ, ਮਾਮਲਾ ਦਰਜ
Publish Date: Wed, 06 May 2026 06:40 PM (IST)
Updated Date: Wed, 06 May 2026 06:41 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ ਤਪਾ ਮੰਡੀ : ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿਮ ਅਧੀਨ ਡੀਐੱਸਪੀ ਤਪਾ ਜਸਕਰਨ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਪਾ ਪੁਲਿਸ ਨੇ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਛਾਪੇਮਾਰੀ ਕਰ ਕੇ 180 ਲੀਟਰ ਲਾਹਣ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਕੁਲਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਢਿੱਲਵਾਂ ਗੈਰਕਾਨੂੰਨੀ ਤੌਰ ’ਤੇ ਸ਼ਰਾਬ ਤਿਆਰ ਕਰ ਕੇ ਅੱਗੇ ਮਹਿੰਗੇ ਭਾਅ ਵੇਚਦਾ ਹੈ। ਜਿਸ ’ਤੇ ਸਹਾਇਕ ਥਾਣੇਦਾਰ ਨਿੰਦਰਪਾਲ ਕੌਰ ਨੇ ਪੁਲਿਸ ਪਾਰਟੀ ਸਮੇਤ ਤੁਰੰਤ ਕਾਰਵਾਈ ਕਰਦਿਆਂ ਦੱਸੇ ਗਏ ਥਾਂ ’ਤੇ ਛਾਪੇਮਾਰੀ ਕੀਤੀ। ਜਿੱਥੇ ਮੌਕੇ ਤੋਂ 180 ਲੀਟਰ ਲਾਹਣ ਬਰਾਮਦ ਹੋਈ, ਪਰ ਮੁਲਜ਼ਮ ਪੁਲਿਸ ਨੂੰ ਦੇਖਦੇ ਹੀ ਫ਼ਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਉਕਤ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।