- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੀਰਵਾਰ ਨੂੰ ਬਰਨਾਲਾ ’ਚ 1 ਤੇ ਤਪਾ ’ਚ 4 ਨਾਮਜ਼ਦਗੀਆਂ ਭਰੀਆਂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਧਨੌਲਾ, ਤਪਾ ਤੇ ਭਦੌੜ ਲਈ ਹੋਣ ਵਾਲੀਆਂ ਚੋਣ ਦੇ ਮੱਦੇਨਜ਼ਰ ਵੀਰਵਾਰ ਨੂੰ ਬਰਨਾਲਾ ’ਚ 1 ਉਮੀਦਵਾਰ ਵਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਤੇ ਤਪਾ ’ਚ 4 ਨਾਮਜਦਗੀ ਪੱਤਰ ਦਾਖਲ ਹੋਏ। ਧਨੌਲਾ ਤੇ ਭਦੌੜ ’ਚ ਕੋਈ ਵੀ ਨਾਮਜਦਗੀ ਪੱਤਰ ਦਾਖਲ ਨਹੀਂ ਹੋਇਆ। ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਤਪਾ, ਨਗਰ ਕੌਂਸਲ ਧਨੌਲਾ ਅਤੇ ਨਗਰ ਕੌਂਸਲ ਭਦੌੜ ਲਈ ਚੋਣਾਂ ਹੋਣੀਆਂ ਹਨ। ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀਆਂ ਵੈੱਬਸਾਈਟਾਂ ’ਤੇ ਅਪਲੋਡ ਕੀਤੇ ਜਾਣਗੇ। ਚੋਣਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29 ਮਈ (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ’ਚ ਕੀਤੀ ਜਾਵੇਗੀ।