12 ਬੋਤਲਾਂ ਸ਼ਰਾਬ ਬਰਾਮਦ
12 ਬੋਤਲ ਸ਼ਰਾਬ ਬਰਾਮਦ
Publish Date: Sat, 09 May 2026 04:16 PM (IST)
Updated Date: Sun, 10 May 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ 2 ਬਰਨਾਲਾ ਦੀ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਬਰਾਮਦ ਹੋਣ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ-2 ਬਰਨਾਲਾ ਦੀ ਪੁਲਿਸ ਨੂੰ ਇਤਲਾਹ ਮਿਲੀ ਕਿ ਮਹੇਸ਼ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਸੇਖਾ ਰੋਡ ਬਰਨਾਲਾ ਬਾਹਰਲੇ ਠੇਕਿਆਂ ਤੋਂ ਸ਼ਰਾਬ ਲਿਆ ਕੇ ਸ਼ਹਿਰ ’ਚ ਵੇਚਣ ਦਾ ਆਦੀ ਹੈ। ਪੁਲਿਸ ਨੇ ਮੌਕੇ ’ਤੇ ਰੇਡ ਕਰਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ।