- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Parminder Kaur 2rar took over as the president of Longowal Municipal 3ouncil

ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਅੱਜ ਨਗਰ ਕੌਂਸਲ ਲੌਂਗੋਵਾਲ ਦੀ ਨਵੀਂ ਬਣੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਵੱਲੋਂ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੌਂਸਲ ਦੇ ਦਾਇਰੇ ਅਧੀਨ ਬਹੁ ਪੱਖੀ ਵਿਕਾਸ ਕਾਰਜ ਕਰਵਾਉਣ ਲਈ ਇਕਜੁੱਟ ਹੋ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨਾਂ੍ਹ ਕਿਹਾ ਕਿ ਲੋਕਾਂ ਦੇ ਦਿਲਾਂ ਉੱਪਰ ਰਾਜ ਕਰਨ ਲਈ ਲੌਂਗੋਵਾਲ ਵਿਖੇ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਵੱਧ ਤੋਂ ਵੱਧ ਵਿਕਾਸ ਕੰਮ ਕਰਵਾਏ ਜਾਣ ਤਾਂ ਜੋ ਕੰਮ ਪੱਖੋਂ ਮਿਸਾਲ ਕਾਇਮ ਹੋ ਸਕੇ। ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਪੋ੍ਜੈਕਟ ਮੰਜ਼ੂਰ ਕੀਤੇ ਗਏ ਹਨ ਅਤੇ ਇਸੇ ਲੜੀ ਤਹਿਤ ਪਿਛਲੇ ਅੱਠ ਮਹੀਨਿਆਂ ਅੰਦਰ ਉਨਾਂ੍ਹ ਵੱਲੋਂ ਹਲਕਾ ਸੁਨਾਮ ਵਿਖੇ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਜੋਸ਼ੋ ਖਰੋਸ਼ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗੇ੍ਡ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ 3.97 ਕਰੋੜ ਰੁਪਏ ਦੀ ਲਾਗਤ ਵਾਲੇ ਖੇਡ ਸਟੇਡੀਅਮ ਦੇ ਬਣਨ ਨਾਲ ਵੀ ਲੌਂਗੋਵਾਲ ਅਤੇ ਨੇੜਲੇ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇਗਾ।
ਉਨਾਂ੍ਹ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲ ਲੌਂਗੋਵਾਲ ਲਈ 3.62 ਕਰੋੜ ਰੁਪਏ ਪ੍ਰਵਾਨ ਕੀਤੇ ਜਾ ਚੁੱਕੇ ਹਨ। ਇਸੇ ਤਰਾਂ੍ਹ ਲੌਂਗੋਵਾਲ ਵਿਖੇ ਹੀ 1.31 ਕਰੋੜ ਨਾਲ ਬੱਸ ਸਟੈਂਡ ਬਣੇਗਾ ਅਤੇ 38 ਲੱਖ ਰੁਪਏ ਦੀ ਲਾਗਤ ਨਾਲ ਹਸਪਤਾਲ ਦਾ ਕਾਇਆਕਲਪ ਹੋਵੇਗਾ। ਉਨਾਂ੍ਹ ਕਿਹਾ ਕਿ ਲੌਂਗੋਵਾਲ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ 31 ਮਾਰਚ ਤੱਕ ਚਾਲੂ ਹੋ ਜਾਵੇਗਾ। ਇਸ ਮੌਕੇ ਕਾਰਜਸਾਧਕ ਅਫ਼ਸਰ ਅੰਮਿ੍ਤ ਲਾਲ,ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਕੌਂਸਲਰ ਸੁਸ਼ਮਾ ਰਾਣੀ, ਕੌਂਸਲਰ ਰੀਨਾ ਰਾਣੀ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਗੁਰਮੀਤ ਸਿੰਘ ਲੱਲੀ, ਕੌਂਸਲਰ ਮੇਲਾ ਸਿੰਘ, ਬਲਵਿੰਦਰ ਸਿੰਘ ਸਰਪੰਚ, ਸੁਖਪਾਲ ਸਿੰਘ ਤੋਚੀ, ਸੁਖਪਾਲ ਸਿੰਘ ਬਾਜਵਾ, ਸ਼ੀਸ਼ਨ ਪਾਲ ਗਰਗ, ਹਰਦੀਪ ਸਿੰਘ ਸਿੱਪੀ, ਰਾਜ ਸਿੰਘ ਤੇਲੋ, ਭੀਮ ਦਾਸ, ਸੁਰਜੀਤ ਸਿੰਘ ਸੱਲ੍ਹਣ, ਰਾਮ ਚਰਨ ਦਾਸ, ਵਿੱਕੀ ਵਸ਼ਸ਼ਿਟ, ਰਾਜ ਸਿੰਘ ਰਾਜੂ, ਗੁਰਜੰਟ ਖਾਨ, ਕਰਮ ਸਿੰਘ ਬਰਾੜ, ਬਲਕਾਰ ਸਿੰਘ, ਬਲਵਿੰਦਰ ਕਾਮਰੇਡ, ਪ੍ਰਰੀਤਮ ਹੌਲਦਾਰ, ਕਮਲ ਬਰਾੜ ਵੀ ਹਾਜ਼ਰ ਸਨ।