ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਲੋਕਾਂ ’ਚ ਉਤਸ਼ਾਹ : ਦੱਦਾਹੂਰ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਲੋਕਾਂ ’ਚ ਉਤਸ਼ਾਹ: ਧੀਰਜ ਦੱਦਾਹੂਰ
Publish Date: Wed, 11 Mar 2026 06:47 PM (IST)
Updated Date: Wed, 11 Mar 2026 06:48 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਪੰਜਾਬ ਸਰਕਾਰ ਦੀ ਮਹੱਤਵਾਕਾਂਸੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਲੋਕਾਂ ’ਚ ਭਾਰੀ ਉਤਸ਼ਾਹ ਹੈ। ਇਸ ਸਬੰਧੀ ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਵੱਲੋਂ ਅਨਾਜ ਮੰਡੀ ਬਰਨਾਲਾ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਚੇਅਰਮੈਨ ਧੀਰਜ ਕੁਮਾਰ ਦੱਦਾਹੂਰ ਤੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਿੱਟੂ ਨੇ ਦੱਸਿਆ ਕਿ ਇਸ ਕੈਂਪ ਦੀ ਸਫਲਤਾ ’ਚ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਵਪਾਰਕ ਸੰਗਠਨਾਂ ਦੇ ਨਾਲ-ਨਾਲ ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਵੀ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਇਹ ਕੈਂਪ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਲਗਾਤਾਰ ਪੰਜ ਦਿਨ ਚਲਾਇਆ ਜਾਵੇਗਾ। ਇਸ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਪ੍ਰਦਾਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਸੈਕਟਰੀ ਮਾਰਕੀਟ ਕਮੇਟੀ ਜਸਪ੍ਰੀਤ ਸਿੰਘ ਸਿੱਧੂ, ਸੁਪਰਵਾਈਜ਼ਰ ਸ਼ਿਵ ਬਾਂਸਲ, ਪਨਗਰੇਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਿੱਟੂ, ਸੋਮਨਾਥ ਸਹੌਰੀਆ, ਗੌਰਵ ਕੁਮਾਰ ਚੂਹਾਨਕੇ, ਤੇਜਪਾਲ, ਮਨੋਹਰ ਸਹੌਰੀਆ, ਸੁਰੇਸ਼ ਕੁਮਾਰ, ਰੇਵਤੀ ਨੰਦਨ, ਸਰੂਪ ਲਾਲ ਗੰਢੂਆਂ, ਵਿੱਕੀ ਨੰਗਲ, ਅਮਨ ਕਾਲਾ, ਰੋਹਿਤ ਕੁਮਾਰ ਵਿਰਜਾ, ਸਾਂਜੀਵਾਲ, ਬਿੱਟੂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।