ਸੇਵਾ ਕੇਂਦਰ ’ਚ ਕੰਪਿਊਟਰ ਆਪ੍ਰੇਟਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ
ਸੇਵਾ ਕੇਂਦਰ ’ਚ ਕੰਪਿਊਟਰ ਓਪਰੇਟਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ
Publish Date: Sun, 10 May 2026 05:16 PM (IST)
Updated Date: Mon, 11 May 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਡੀਸੀ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸੇਵਾ ਕੇਂਦਰ (Terracis Tech) ਕੰਪਨੀ ਨਾਲ ਤਾਲਮੇਲ ਕਰਕੇ 12 ਮਈ ਨੂੰ ਸਵੇਰੇ 10 ਤੋਂ 01 ਵਜੇ ਤੱਕ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ, ਦੂਜੀ ਮੰਜ਼ਲ, ਡੀਸੀ ਕੰਪਲੈਕਸ, ਬਰਨਾਲਾ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਟਰੈਸਿਸ ਕੰਪਨੀ ਵੱਲੋਂ ਕੰਪਿਊਟਰ ਆਪ੍ਰੇਟਰਾਂ ਦੀਆਂ ਅਸਾਮੀਆਂ (ਕੇਵਲ ਲੜਕੇ) ਲਈ ਭਰਤੀ ਕੀਤੀ ਜਾਣੀ ਹੈ। ਇਸ ਲਈ ਵਿੱਦਿਅਕ ਗਰੈਜੁਏਸ਼ਨ, ਉਮਰ ਹੱਦ ਘੱਟੋ-ਘੱਟ 20 ਤੋਂ 37 ਸਾਲ, ਟਾਇੰਪਿੰਗ ਸਪੀਡ ਅੰਗਰੇਜ਼ੀ ’ਚ 30 WPM ਤੇ 120 ਘੰਟਿਆਂ (3 ਮਹੀਨੇ) ਦਾ ਕੰਪਿਊਟਰ ਡਿਪਲੋਮਾ ਹੋਣਾ ਲਾਜ਼ਮੀ ਹੈ। ਇਸ ਸਬੰਧੀ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ, ਬਰਨਾਲਾ ਨੇ ਦੱਸਿਆ ਕਿ ਉਕਤ ਅਸਾਮੀਆਂ ਲਈ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜਊਮ, ਆਧਾਰ ਕਾਰਡ ਤੇ ਯੋਗਤਾ ਦੇ ਸਰਟੀਫਿਕੇਟ ਹੋਣਾ ਲਾਜ਼ਮੀ ਹੈ।