ਪੀਐੱਮ ਸ਼੍ਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ
ਪੀਐਮ ਸ਼੍ਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ
Publish Date: Wed, 13 May 2026 06:15 PM (IST)
Updated Date: Wed, 13 May 2026 06:18 PM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ ਦਿੜ੍ਹਬਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿਛਲੇ ਦਿਨੀ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਪ੍ਰਿੰਸੀਪਲ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਦੱਸਿਆ ਕਿ ਇਸ ਸੈਸ਼ਨ ਦੌਰਾਨ ਦਸਵੀਂ ਜਮਾਤ ਦੇ ਕੁੱਲ 64 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਸ ਵਿੱਚੋਂ 1 ਵਿਦਿਆਰਥੀ ਨੇ 90 ਫੀਸਦੀ ਤੋਂ ਵੱਧ, 25 ਵਿਦਿਆਰਥੀਆਂ ਨੇ 60 ਤੋਂ 90 ਫੀਸਦੀ ਅੰਕ ਪ੍ਰਾਪਤ ਕੀਤੇ ਅਤੇ 38 ਵਿਦਿਆਰਥੀਆਂ ਨੇ 60 ਫੀਸਦੀ ਅੰਕ ਪ੍ਰਾਪਤ ਕਰਕੇ ਇਸ ਪ੍ਰੀਖਿਆ ਵਿੱਚ ਆਪਣੀ ਸਫਲਤਾ ਦਰਜ ਕੀਤੀ। ਉਹਨਾਂ ਇਸ ਨਤੀਜੇ ਲਈ ਜਿੱਥੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਮੈਂਬਰਾਂ, ਸਮੂਹ ਨਗਰ ਨਿਵਾਸੀਆਂ, ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਉੱਥੇ ਹੀ ਆਪਣੇ ਸਕੂਲ ਦੇ ਸਮੂਹ ਮਿਹਨਤੀ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਆਉਣ ਵਾਲੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਆਪਣੇ ਵਿਦਿਆਰਥੀਆਂ ਦਾ ਚਾਨਣ ਮੁਨਾਰਾ ਬਣ ਕੇ ਉਹਨਾਂ ਦਾ ਮਾਰਗਦਰਸ਼ਨ ਕਰਦੇ ਰਹਿਣਗੇ। ਇਸ ਨਤੀਜੇ ਵਿੱਚ ਗਗਨਦੀਪ ਕੌਰ ਪੁੱਤਰੀ ਹਾਕਮ ਸਿੰਘ ਨੇ 90.40 ਫੀਸਦੀ, ਮੁਸਕਾਨ ਪੁੱਤਰੀ ਜਸਬੀਰ ਖਾਂ ਨੇ 87 ਫੀਸਦੀ ਅਤੇ ਕਰਨਬੀਰ ਕੌਰ ਪੁੱਤਰੀ ਚਰਨਪਾਲ ਸਿੰਘ ਨੇ 78 ਫੀਸਦ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਹਨਾਂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ਤੇ ਸਮੂਹ ਸਟਾਫ ਦੀ ਹਾਜ਼ਰੀ ਵਿੱਚ ਸਨਮਾਨ ਕਰਦਿਆਂ ਸੀਨੀਅਰ ਲੈਕਚਰਾਰ ਨਵਰਾਜ ਕੌਰ, ਜਮਾਤ ਇੰਚਾਰਜ ਗਗਨਜੋਤ ਕੌਰ, ਸੁਖਵਿੰਦਰ ਕੌਰ ਨੇ ਕਿਹਾ ਕਿ ਸਾਨੂੰ ਇਹਨਾਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਤੇ ਮਾਣ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਇਹ ਭਵਿੱਖ ਵਿੱਚ ਵੀ ਸਖ਼ਤ ਮਿਹਨਤ ਦਾ ਪੱਲਾ ਫੜ ਕੇ ਆਪਣੇ ਭਵਿੱਖ ਨੂੰ ਸ਼ਾਨਦਾਰ ਬਣਾ ਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਮ ਰੋਸ਼ਨ ਕਰਨਗੇ।ਇਸ ਮੌਕੇ ਵੰਦਨਾ ਸਿੰਗਲਾ, ਅੰਜਨ ਅੰਜੂ,ਕੰਚਨ ਰਾਣੀ, ਕਰਨੈਲ ਸਿੰਘ, ਸ਼ਵੇਤਾ ਅਗਰਵਾਲ, ਸ਼ਮਸ਼ੇਰ ਸਿੰਘ, ਦੀਪਸ਼ਿਖਾ, ਬਲਵਿੰਦਰ ਕੌਰ, ਸਵਿਤਾ ਕੁਮਾਰੀ, ਹਰਦੇਵ ਕੌਰ, ਕੁਸ਼ਮ ਲਤਾ, ਸੰਦੀਪ ਸਿੰਘ ਹਾਜ਼ਰ ਸਨ।