ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਮੀਰੀ ਪੀਰੀ ਖਾਲਸਾ ਕਾਲਜੀਏਟ ਸਕੂਲ ਭਦੌੜ ’ਚ ਕਰਵਾਏ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ
Publish Date: Wed, 29 Apr 2026 04:04 PM (IST)
Updated Date: Thu, 30 Apr 2026 04:02 AM (IST)
ਭਦੌੜ : ਮੀਰੀ ਪੀਰੀ ਖਾਲਸਾ ਕਾਲਜ ਭਦੌੜ ਜੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਕਾਰਜ ਕਰ ਰਿਹਾ ਹੈ। ਜਿਸਦਾ ਮਕਸਦ ਵਿਦਿਆਰਥੀਆਂ ਦੀ ਸ਼ਖਸ਼ੀਅਤ ਦਾ ਵਿਕਾਸ ਕਰਨਾ ਹੈ। ਇਸ ਮਕਸਦ ਨੂੰ ਮੁੱਖ ਰੱਖਦੇ ਹੋਏ ਨਵੇਂ ਸੈਸ਼ਨ ਦੌਰਾਨ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੋਸਟ ਮੇਕਿੰਗ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਡਾ. ਵੰਦਨਾ ਸੁਖੀਜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼, ਰੈਡ ਰਿਬਨ ਕਲੱਬ ਅਤੇ ਐੱਨ.ਐੱਸ.ਐੱਸ. ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵਿਸ਼ਵ ਧਰਤੀ ਮਾਂ ਦਿਵਸ ਮੌਕੇ, ਵਾਤਾਵਰਣ ਸਬੰਧੀ ਜਾਗਰੂਕ ਕਰਨ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ’ਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਚੰਗਾ ਪ੍ਰਦਰਸ਼ਨ ਕਰਦਿਆਂ ਪ੍ਰਿਥਵੀ ਨੂੰ ਬਚਾਉਣ ਦਾ ਸੰਦੇਸ਼ ਦਿੱਤਾ। ਜਿੰਨ੍ਹਾਂ ’ਚ ਸੁਮਨਪ੍ਰੀਤ ਕੌਰ ਅਤੇ ਪਵਨਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਰਾਕਸ਼ਿਦ ਨੇ ਦੂਸਰਾ ਅਤੇ ਇੰਦਰਜੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸੰਸਥਾ ਮੁਖੀ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਇਸ ਮੁਕਾਬਲੇ ਲਈ ਅਧਿਅਆਪਕ ਸਾਹਿਬਾਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ ਸਭਿਆਚਾਰਕ, ਖੇਡਾਂ ਅਤੇ ਕਲਾ ਨਾਲ ਸੰਬੰਧਿਤ ਗਤੀਵਿਧੀਆਂ ’ਚ ਵੱਧ ਚੜ੍ਹਕੇ ਹਿੱਸਾ ਲੈਣਾ ਚਾਹੀਦਾ ਹੈ। ਜਿਸ ਨਾਲ ਵਿਦਿਆਰਥੀਆਂ ਦੀ ਸ਼ਖਸ਼ੀਅਤ ਦਾ ਵਿਕਾਸ ਹੁੰਦਾ ਹੈ। ਉਨਾਂ ਨੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਵੰਦਨਾ ਸੁਖੀਜਾ, ਡਾ. ਮਨਦੀਪ ਕੌਰ , ਪ੍ਰੋ. ਭਿੰਦਰਜੀਤ ਕੌਰ, ਪ੍ਰੋ. ਰਾਜਨਦੀਪ ਕੌਰ, ਪ੍ਰੋ. ਸੁਖਪਾਲ ਸਿੰਘ ,ਪ੍ਰੋ. ਸੁਖਜੀਤ ਸਿੰਘ, ਪ੍ਰੋ.ਹਰਦੀਪ ਸਿੰਘ, ਸ੍ਰੀਮਤੀ ਕੁਲਜੀਤ ਕੌਰ, ਪ੍ਰੋ. ਸਿਮਰਜੀਤ ਕੌਰ, ਪ੍ਰੋ. ਹਰਜਿੰਦਰ ਕੌਰ, ਪ੍ਰੋ. ਕਿਰਨਜੀਤ ਕੌਰ ਸਮੂਹ ਸਟਾਫ ਤੇ ਵਿਦਿਆਰਥੀ ਹਾਜਰ ਸਨ।