ਪ੍ਰੈੱਸ ਕਲੱਬ ਨੇ ਲਾਇਆ ਖ਼ੂਨਦਾਨ ਕੈਂਪ
ਸੰਤ ਬਾਬਾ ਸੁਧਾ ਨੰਦ ਦੀ ਯਾਦ 'ਚ ਪ੍ਰੈੱਸ ਕਲੱਬ ਮਹਿਲ ਕਲਾਂ ਨੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ
Publish Date: Wed, 20 May 2026 05:21 PM (IST)
Updated Date: Wed, 20 May 2026 05:22 PM (IST)

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ ਮਹਿਲ ਕਲਾਂ : ਸੰਤ ਬਾਬਾ ਸੁਧਾ ਨੰਦ ਮਾਛੀਕੇ ਦੀ ਯਾਦ ’ਚ ਸਾਲਾਨਾ ਜੋੜ ਮੇਲੇ ਮੌਕੇ ਪ੍ਰੈੱਸ ਕਲੱਬ ਮਹਿਲ ਕਲਾਂ ਵੱਲੋਂ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਗਿਆ। ਜਿਸ ਦਾ ਉਦਘਾਟਨ ਬਾਬਾ ਜੀਤ ਸਿੰਘ ਗੁਰਦੁਆਰਾ ਸਾਹਿਬ ਮਲੋ ਸ਼ਹੀਦ ਹਿੰਮਤਪੁਰਾ ਨੇ ਕੀਤਾ। ਉਨ੍ਹਾਂ ਪ੍ਰਬੰਧਕਾਂ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਇਸ ਸੇਧ ਲੈ ਕੇ ਯੂਥ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਵੱਲੋਂ ਪਿੰਡ ਪੱਧਰ ’ਤੇ ਅਜਿਹੇ ਕੈਂਪ ਲਗਾਏ ਜਾਣੇ ਚਾਹੀਦੇ ਹਨ। ਉੱਘੇ ਸਿਖਿਆ ਸ਼ਾਸ਼ਤਰੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਸਮਾਜ ਸੇਵੀ ਧਰਮ ਸਿੰਘ ਢਪਾਲੀ ਨੇ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ। ਦਾਨ ਕੀਤਾ ਖੂਨ ਐਮਰਜੈਂਸੀ ਸਮੇਂ ਕਿਸੇ ਵੀ ਲੋੜਵੰਦ ਨੂੰ ਜੀਵਨ ਦਾਨ ਦੇ ਸਕਦਾ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਖੂਨਦਾਨ ਮਹਾਦਾਨ ਦੀ ਮੁਹਿੰਮ ਨੂੰ ਅਗੇ ਲੈ ਕੇ ਜਾਣ ਦੀ ਅਪੀਲ ਕੀਤੀ। ਇਸ ਮੌਕੇ ਸਿਵਲ ਹਸਪਤਾਲ ਮੋਗਾ ਦੀ ਬਲੱਡ ਬੈਂਕ ਨੂੰ ਖ਼ੂਨਦਾਨੀਆਂ ਵੱਲੋਂ 40 ਯੂਨਿਟ ਖ਼ੂਨਦਾਨ ਕੀਤਾ ਗਿਆ। ਪ੍ਰੈੱਸ ਕਲੱਬ ਮਹਿਲ ਕਲਾਂ ਦੇ ਸਰਪ੍ਰਸਤ ਅਵਤਾਰ ਸਿੰਘ ਅਣਖੀ, ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਨੇ ਸਮੂਹ ਖ਼ੂਨਦਾਨੀਆਂ, ਸਹਿਯੋਗ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਪ੍ਰਬੰਧਕਾਂ ਵੱਲੋਂ ਖ਼ੂਨਦਾਨੀਆਂ, ਬਲੱਡ ਬੈਂਕ ਮੋਗਾ ਦੀ ਟੀਮ ਅਤੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਜਗਮੋਹਣ ਸਿੰਘ, ਬਾਬਾ ਬੂਟਾ ਸਿੰਘ, ਲਖਵੀਰ ਸਿੰਘ, ਮੰਗਤ ਸਿੰਘ, ਸਰਬਜੀਤ ਸਿੰਘ ਸਰਬਾ ਕਿਸਾਨ ਆਗੂ, ਜਸਵੀਰ ਸਿੰਘ ਸ਼ੀਰਾ, ਡਾ. ਗੁਰਮੇਲ ਸਿੰਘ ਮਾਛੀਕੇ, ਡਾ. ਕੇਵਲ ਸਿੰਘ, ਡਾ. ਬੱਬੀ ਸਿੰਘ, ਗੁਰਪ੍ਰੀਤ ਸਿੰਘ, ਸਤਿਨਾਮ ਸਿੰਘ ਪ੍ਰਧਾਨ ਕਲੱਬ, ਤਾਰੀ ਸਿੰਘ, ਬਲਜੀਤ ਸਿੰਘ ਸਿੱਧੂ, ਮੇਘ ਰਾਜ ਜੋਸ਼ੀ, ਰਮਨਦੀਪ ਸਿੰਘ ਠੁੱਲੀਵਾਲ, ਬਲਵੰਤ ਸਿੰਘ ਚੁਹਾਣਕੇ, ਜਗਮੋਹਣ ਸ਼ਾਹ ਰਾਏਸਰ, ਭਾਈ ਰਾਜਵਿੰਦਰ ਸਿੰਘ ਖ਼ਾਲਸਾ ਆਦਿ ਤੋਂ ਇਲਾਵਾ ਬਾਬਾ ਸੁਧਾ ਨੰਦ ਸਮੂਹ ਪ੍ਰਬੰਧਕ ਕਮੇਟੀ ਆਗੂ ਹਾਜ਼ਰ ਸਨ।