ਪਿਛਲੀਆਂ ਸਰਕਾਰਾਂ ਨੇ ਦਿੜ੍ਹਬਾ ਖੇਤਰ ਨੂੰ ਕੀਤਾ ਅਣਗੌਲਿਆਂ;ਮਾਨ ਸਰਕਾਰ ਨੇ ਮੈਡੀਕਲ ਕਾਲਜ ਤੇ ਹਸਪਤਾਲ ਪ੍ਰਦਾਨ ਕਰ ਕੇ ਵਧਾਇਆ ਇਸਦਾ ਮਾਣ : ਚੀਮਾ
ਸਰਕਾਰ ਵੱਲੋਂ ਸਾਰਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਹਰ ਪੰਜਾਬੀ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿਹਤ ਬੀਮੇ ਲਈ 2,000 ਕਰੋੜ ਰੁਪਏ ਅਲਾਟ ਕਰਨਾ ਇਸਦਾ ਸਭ ਤੋਂ ਵੱਡਾ ਸਬੂਤ ਹੈ।
Publish Date: Fri, 01 May 2026 11:47 AM (IST)
Updated Date: Fri, 01 May 2026 11:49 AM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਹੀ ਹੇਠ ਹਲਕਾ ਦਿੜ੍ਹਬਾ ਵਿੱਚ ਵਿਕਾਸ ਕਾਰਜ ਵੱਡੀ ਪੱਧਰ ਤੇ ਕੀਤੇ ਗਏ ਹਨ ਜੋ ਕਿ ਪਿਛਲੀਆਂ ਸਰਕਾਰਾਂ ਨੇ ਦਿੜ੍ਹਬਾ ਖੇਤਰਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਵਿਕਾਸ ਨੂੰ ਕੁਝ ਕੁ ਲੋਕਾਂ ਤੱਕ ਸੀਮਤ ਰੱਖਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਸਪਤਾਲਾਂ, ਸਕੂਲਾਂ, ਲਾਇਬ੍ਰੇਰੀਆਂ ਅਤੇ ਸੜਕਾਂ ਰਾਹੀਂ ਪਿੰਡਾਂ ਵਿੱਚ ਜਨਤਕ ਪੈਸਾ ਵਾਪਸ ਲੋਕਾਂ ਦੇ ਵਿਕਾਸ ਉੱਤੇ ਲਗਾ ਕੇ ਇਸ ਰਵਾਇਤ ਨੂੰ ਬਦਲ ਰਹੀ ਹੈ। ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਿੜ੍ਹਬਾ ਖੇਤਰ ਨੂੰ ਅਣਗੌਲਿਆਂ ਕੀਤਾ ਪਰ ਭਗਵੰਤ ਮਾਨ ਸਰਕਾਰ ਨੇ ਇੱਕ ਮੈਡੀਕਲ ਕਾਲਜ ਅਤੇ ਹਸਪਤਾਲ ਪ੍ਰਦਾਨ ਕਰਕੇ ਇਸਦਾ ਮਾਣ ਵਧਾਇਆ ਹੈ। ਸਰਕਾਰ ਵੱਲੋਂ ਸਾਰਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਹਰ ਪੰਜਾਬੀ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿਹਤ ਬੀਮੇ ਲਈ 2,000 ਕਰੋੜ ਰੁਪਏ ਅਲਾਟ ਕਰਨਾ ਇਸਦਾ ਸਭ ਤੋਂ ਵੱਡਾ ਸਬੂਤ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਾਰਥਕ ਸਾਬਤ ਕਰਨ ਦੇ ਲਈ ਪਿੰਡਾਂ ਅੰਦਰ ਵੱਡੇ ਪੱਧਰ ਤੇ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਇਸ ਦੇ ਚਲਦੇ ਪਿੰਡ ਛਾਜਲੀ ਅੰਦਰ ਹਾਕੀ ਦੇ ਗਰਾਊਂਡ ਲਈ ਐਸਟਰੋਟਰਫ ਪਿੰਡ ਸ਼ਾਦੀਹਰੀ ਲਈ ਅਤੀ ਆਧੁਨਿਕ ਖੇਡ ਸਟੇਡੀਅਮ ਬਣਾਇਆ ਜਾ ਰਿਹਾ ਹੈ ਹੈ। ਇਸ ਤੋਂ ਇਲਾਵਾ ਦਿੜਬਾ ਅੰਦਰ ਪੰਜਾਬ ਦਾ ਇੱਕ ਨਿਵੇਕਲਾ ਇੰਨਡੋਰ ਸਟੇਡੀਅਮ ਬਣ ਕੇ ਤਿਆਰ ਹੋਣ ਵਾਲਾ ਹੈ ਜਿਸ ਅੰਦਰ 11 ਗੇਮਾਂ ਇੱਕੋ ਸਮੇਂ ਖੇਡੀਆਂ ਜਾ ਸਕਦੀਆਂ ਹਨ। ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਹਲਕਾ ਦਿੜ੍ਹਬਾ ਨੂੰ ਨਕਾਰ ਕੇ ਰੱਖਿਆ ਪਰ ਇਸ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਦਿੜ੍ਹਬਾ ਸਾਰੇ ਪੰਜਾਬ ਲਈ ਇੱਕ ਨਮੂਨੇ ਦਾ ਹਲਕਾ ਬਣ ਕੇ ਸਾਹਮਣੇ ਆਵੇਗਾ ਜਿਸ ਦੀ ਉਦਾਹਰਣ ਸਾਰੇ ਪੰਜਾਬ ਵਿੱਚ ਦਿੱਤੀ ਜਾਵੇਗੀ।