ਜੇਲ੍ਹ 'ਚ ਬੰਦ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ, ਕੁਝ ਸਮਾਂ ਪਹਿਲਾਂ ਹੀ ਕਪੂਰਥਲਾ ਜੇਲ੍ਹ 'ਚੋਂ ਹੋਇਆ ਸੀ ਸ਼ਿਫਟ
ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ-1 ਦੇ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Publish Date: Sun, 03 Aug 2025 09:02 AM (IST)
Updated Date: Sun, 03 Aug 2025 09:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਰੂਰ: ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ਕੁਝ ਸਮਾਂ ਪਹਿਲਾ ਕਪੂਰਥਲਾ ਜੇਲ੍ਹ ਵਿਚੋਂ ਸ਼ਿਫਟ ਕੀਤੇ ਗਏ ਕੈਦੀ ਨੇ ਸ਼ੁੱਕਰਵਾਰ ਰਾਤ ਆਪਣੀ ਬੈਰਕ ‘ਚ ਗਰਿੱਲ ਨਾਲ ਪਰਨੇ ਦੀ ਮਦਦ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਜਦੋਂ ਜੇਲ੍ਹ ਸਟਾਫ਼ ਨੂੰ ਇਸਦਾ ਪਤਾ ਲੱਗਿਆ ਤਾਂ ਉਨ੍ਹਾਂ ਤੁਰੰਤ ਬੈਰਕ ਖੋਲਕੇ ਕੈਦੀ ਨੂੰ ਫਾਹੇ ਤੋਂ ਉਤਾਰਿਆ, ਪ੍ਰੰਤੂ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਉਸਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ।
ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ-1 ਦੇ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।