ਕੱਟਾਂ ਨੂੰ ਲੈ ਕੇ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਅੱਜ : ਬਿੱਟੂ ਦੀਵਾਨਾ
ਬਿਜਲੀ ਕੱਟਾਂ ਨੂੰ ਲੈ ਕੇ ਐਸਡੀਐਮ ਦਫ਼ਤਰ ਬਰਨਾਲਾ ਅੱਗੇ ਧਰਨਾ ਅੱਜ: ਬਿੱਟੂ ਦੀਵਾਨਾ
Publish Date: Wed, 29 Apr 2026 05:59 PM (IST)
Updated Date: Thu, 30 Apr 2026 04:11 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਅੰਦਰ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਸਥਾਨਕ ਐਸਡੀਐਮ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਹਰ ਵਰਗ ਦੁਖੀ ਨਜ਼ਰ ਆ ਰਿਹਾ ਹੈ, ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਲਗਾਤਾਰ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ, ਪਰ ਗਰਮੀ ਸ਼ੁਰੂ ਹੁੰਦਿਆਂ ਹੀ ਵੱਡੇ ਵੱਡੇ ਬਿਜਲੀ ਕੱਟਾਂ ਨੇ ਲੋਕਾਂ ਨੂੰ ਰਾਤ ਸਮੇਂ ਘਰਾਂ ਤੋਂ ਬਾਹਰ ਨਿੱਕਲ ਕੇ ਪੈਣ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਾ ਕਰਨ ’ਚ ਪੂਰੀ ਤਰ੍ਹਾਂ ਨਾਲ ਫੇਲ੍ਹ ਨਜ਼ਰ ਆ ਰਹੀ ਹੈ, ਇੱਕ ਪਾਸੇ ਤਾਂ ਸਰਕਾਰ ਕਹਿ ਰਹੀ ਹੈ ਕਿ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ, ਪਰ ਦੂਸਰੇ ਪਾਸੇ ਲਾਇਟ ਹੀ ਪੂਰੀ ਨਹੀਂ ਹੋ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਜਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਬਿਜਲੀ ਅਤਿ ਜਰੂਰਤ ਸਾਧਨ ਬਣ ਗਿਆ ਹੈ, ਜਿਸ ਤੋਂ ਬਿਨ੍ਹਾਂ ਲੋਕਾਂ ਦਾ ਗੁਜਾਰਾ ਬਹੁਤ ਜਿਆਦਾ ਔਖ਼ਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵਾਅਦਾ ਖਿਲਾਫ਼ੀ ਤੇ ਬਿਜਲੀ ਕੱਟਾਂ ਨੂੰ ਲੈ ਕੇ ਸਮੂਹ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਇਕੱਠੇ ਹੋ ਕੇ 30 ਅਪਰੈਲ ਨੂੰ ਦਿਨ ਵੀਰਵਾਰ ਨੂੰ ਐਸਡੀਐਮ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਲੋਕਾ ਨੂੰ ਇਸ ਧਰਨੇ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।