ਪੀਆਰਟੀਸੀ ਕੰਟਰੈਕਟ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ
ਪੀ.ਆਰ.ਟੀ.ਸੀ./ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਭੁੱਖ ਹੜਤਾਲ
Publish Date: Sun, 26 Apr 2026 06:36 PM (IST)
Updated Date: Mon, 27 Apr 2026 04:14 AM (IST)

ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਪੀਆਰਟੀਸੀ/ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਸਥਾਨਕ ਪੀਆਰਟੀਸੀ ਵਰਕਸ਼ਾਪ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਭੁੱਖ ਹੜਤਾਲ ਕੀਤੀ ਗਈ। ਆਗੂ ਗੁਰਪ੍ਰੀਤ ਸਿੰਘ, ਨਿਰਪਾਲ ਸਿੰਘ ਪੱਪੂ, ਬੂਟਾ ਸਿੰਘ ਤੇ ਸੁਖਪਾਲ ਸਿੰਘ ਪਾਲਾ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਮੰਗ ਰਹੇ ਹਾਂ। ਪਰ ਸਾਨੂੰ ਭਰੋਸੇ ਤੋਂ ਬਿਨਾਂ ਕੁੱਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮਹਿਕਮੇ ਤੋਂ ਬਿਨਾਂ ਕੁੱਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮਹਿਕਮੇ ਦੀਆਂ ਬੱਸਾਂ ਹਟਾ ਕੇ ਪ੍ਰਾਈਵੇਟ ਮਾਲਕਾਂ ਦੀਆਂ ਕਿੱਲੋਮੀਟਰ ਸਕੀਮ ਵਾਲੀਆਂ ਬੱਸਾਂ ਰੂਟਾਂ ਤੇ ਪਾਈਆਂ ਜਾ ਰਹੀਆਂ ਹਨ। ਇਸ ਨਾਲ ਡਰਾਈਵਰਾਂ ਦਾ ਵਿੱਤੀ ਨੁਕਸਾਨ ਹੋ ਰਿਹਾ ਹੈ। ਪੀਆਰਟੀਸੀ ਦਾ ਨਿੱਜੀਕਰਨ ਰਿਹਾਅ ਕੀਤਾ ਜਾਵੇ। ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਾਡੀਆਂ ਮੰਗਾਂ ਨਾ ਰੋਸ ਕੀਤਾ ਜਾ ਰਿਹਾ ਹੈ। ਇਹ ਸਿਰਫ਼ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਂਝੇ ਸੰਘਰਸ਼ ਕਰਦੇ ਸਾਥੀਆਂ ਤੇ 307 ਦੇ ਪਰਚੇ ਦਰਜ ਕੀਤੇ ਗਏ ਹਨ। ਜੋ ਕਿ ਕਈ ਮਹੀਨੇ ਬਾਅਦ ਵੀ ਜੇਲ੍ਹਾਂ ’ਚ ਹਨ। ਜੇਕਰ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸਾਡੇ 27 ਡਿੱਪੂਆਂ ਦੇ ਮੈਂਬਰਾਂ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਰਾਣਾ, ਪ੍ਰਗਟ ਸਿੰਘ, ਬੂਟਾ ਸਿੰਘ, ਜਗਚਾਨਣ ਸਿੰਘ, ਮਨਜੀਤ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।