- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਵਿਖੇ ਉੱਘੇ ਸਿੱਖਿਆ ਸ਼ਾਸਤਰੀ ਰਵਿੰਦਰ ਨਾਥ ਟੈਗੋਰ ਦੇ ਜਨਮ ਦਿਨ ਮੌਕੇੇ ਪਿੰ੍ਸੀਪਲ ਡਾ.ਵੀਕੇ ਰਾਏ ਦੀ ਅਗਵਾਈ ਵਿੱਚ ਇੱਕ ਪੋ੍ਗਰਾਮ ਕਰਵਾਇਆ ਗਿਆ। ਇਸ ਦੌਰਾਨ ਪਿੰ੍ਸੀਪਲ ਵੱਲੋਂ ਵਿਦਿਆਰਥੀਆਂ ਨੂੰ

ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ : ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਵਿਖੇ ਉੱਘੇ ਸਿੱਖਿਆ ਸ਼ਾਸਤਰੀ ਰਵਿੰਦਰ ਨਾਥ ਟੈਗੋਰ ਦੇ ਜਨਮ ਦਿਨ ਮੌਕੇੇ ਪਿੰ੍ਸੀਪਲ ਡਾ.ਵੀਕੇ ਰਾਏ ਦੀ ਅਗਵਾਈ ਵਿੱਚ ਇੱਕ ਪੋ੍ਗਰਾਮ ਕਰਵਾਇਆ ਗਿਆ। ਇਸ ਦੌਰਾਨ ਪਿੰ੍ਸੀਪਲ ਵੱਲੋਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਜਨਮ ਦਿਨ ਮਨਾਏ ਜਾਣ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਉਨਾਂ੍ਹ ਰਵਿੰਦਰਨਾਥ ਦੀ ਜੀਵਨੀ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੇ ਟੈਗੋਰ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਚਾਰਟ ਬਣਾਏ।ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਰਵਿੰਦਰ ਬਾਂਸਲ ਨੇ ਅਪਣੇ ਸੰਬੋਧਨ ਦੌਰਾਨ ਕਿਹਾ ਕਿ ਵਿਦਿਆਰਥੀਆਂ ਨੂੰ ਭਾਰਤੀ ਸੰਸਕ੍ਰਿਤੀ ਨਾਲ ਜੋੜੇ ਰੱਖਣ ਲਈ ਇਹੋ ਜਿਹੇ ਪੋ੍ਗਰਾਮ ਕਰਵਾਏ ਜਾਂਦੇ ਹਨ।