ਬੀਜੀਐੱਸ ’ਚ ਧਾਰਮਿਕ ਸਮਾਗਮ ਕਰਵਾਇਆ
ਬੀਜੀਐਸ ਬਰਨਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ
Publish Date: Wed, 24 Dec 2025 04:00 PM (IST)
Updated Date: Wed, 24 Dec 2025 04:01 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਚਾਰ ਸਾਹਿਬਜ਼ਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚੇਤਨਾ ਸਮਾਗਮ ਕਰਵਾਇਆ ਗਿਆ। ਜਿਸ ’ਚ ਕਥਾਵਾਚਕ ਭਾਈ ਗੁਰਮੀਤ ਸਿੰਘ ਜੀ ਗੁਰੂਦੁਆਰਾ ਬਾਬਾ ਗਾਂਧਾ ਸਿੰਘ ਜੀ, ਭਾਈ ਜਸਕੀਰਤ ਸਿੰਘ ਜੀ ਕੀਰਤਨੀ ਜਥਾ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ, ਬਾਬਾ ਗਾਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਬਾਬਾ ਹਾਕਮ ਸਿੰਘ ਜੀ, ਟਰੱਸਟੀ ਬਾਬਾ ਅਮਨਦੀਪ ਸਿੰਘ ਜੀ, ਟਰੱਸਟੀ ਬਾਬਾ ਕੇਵਲ ਕ੍ਰਿਸ਼ਨ ਜੀ ਅਤੇ ਇਲਾਕੇ ਦੀਆਂ ਹੋਰ ਸ਼ਖ਼ਸੀਅਤਾਂ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਧਾਰਮਿਕ ਸਮਾਗਮ ਦੀ ਸ਼ੁਰੂਆਤ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਦੁਆਰਾ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹੀਦੀ ਨੂੰ ਸਮਰਪਿਤ ਸ਼ਬਦ ਕੀਰਤਨ ਕੀਤਾ ਗਿਆ। ਇਸ ਉਪਰੰਤ ਭਾਈ ਜਸਕੀਰਤ ਸਿੰਘ ਜੀ ਦੇ ਕੀਰਤਨੀ ਜਥੇ ਦੁਆਰਾ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਬਾਅਦ ਭਾਈ ਗੁਰਮੀਤ ਸਿੰਘ ਜੀ ਦੁਆਰਾ ਚਾਰ ਸਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਸਾਖੀ ਸੁਣਾਈ ਕਿ ਕਿਸ ਤਰਾਂ ਸਾਹਿਬਜਾਦਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਨਿਆਂ ’ਤੇ ਚੱਲਦੇ ਹੋਏ ਸਹੀਦੀ ਪ੍ਰਾਪਤ ਕੀਤੀ। ਬਾਬਾ ਜੀ ਵੱਲੋਂ ਅਨੰਦਪੁਰ ਸਾਹਿਬ ਨੂੰ ਛੱਡਣ ਉਪਰੰਤ ਕਿਸ ਤਰ੍ਹਾਂ ਗੁਰੂ ਜੀ ਨੇ ਆਪਣਾ ਸਾਰਾ ਪਰਿਵਾਰ, ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਹੋਰ ਗੁਰੂ ਜੀ ਦੇ ਲਾਡਲੇ ਸਿੰਘ ਸ਼ਹੀਦ ਹੋਏ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ’ਚ ਭਾਈ ਮੋਤੀ ਰਾਮ ਮਹਿਰਾ ਜੀ ਦੀ ਯਾਦ ’ਚ ਸਾਰੇ ਬੱਚਿਆਂ ਲਈ ਦੁੱਧ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਬਾਬਾ ਹਾਕਮ ਸਿੰਘ ਜੀ ਵੱਲੋਂ ਸਕੂਲ ’ਚ ਉਚੇਚੇ ਤੌਰ ’ਤੇ ਆਈਆਂ ਸੰਗਤਾ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।