ਐੱਸਡੀ ਕਾਲਜ ਵਿੱਦਿਅਕ ਸੰਸਥਾਵਾਂ ਦੀਆਂ ਸਾਲਾਨਾ ਖੇਡਾਂ ਅੱਜ ਤੋਂ
ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ ਸਾਲਾਨਾ ਖੇਡਾਂ ਅੱਜ ਤੋਂ
Publish Date: Wed, 18 Feb 2026 04:03 PM (IST)
Updated Date: Wed, 18 Feb 2026 08:51 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਐੱਸਡੀ ਕਾਲਜ ਵਿੱਦਿਅਕ ਸੰਸਥਾਵਾਂ ਦੀ ਸਾਲਾਨਾ ਐਥਲੈਟਿਕਸ ਮੀਟ 19 ਅਤੇ 20 ਫਰਵਰੀ ਨੂੰ ਕਰਵਾਈ ਜਾ ਰਹੀ ਹੈ। ਸਰੀਰਕ ਸਿੱਖਿਆ ਅਧਿਆਪਕਾਂ ਡਾ. ਬਹਾਦਰ ਸਿੰਘ, ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ, ਪ੍ਰੋ. ਜਸਵਿੰਦਰ ਕੌਰ ਅਤੇ ਲੈਕ. ਗਗਨਦੀਪ ਕੌਰ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੀਆਂ 66ਵੀਆਂ ਸਾਲਾਨਾ ਖੇਡਾਂ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਕਰਨਗੇ, ਜਦਕਿ ਨਵਦੀਪ ਗਿੱਲ, ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਅੰਤਿਮ ਦਿਨ ਇਨਾਮਾਂ ਦੀ ਵੰਡ ਕਰਨਗੇ।