Sad News: ਦਿੜ੍ਹਬਾ ਦੇ ਨੌਜਵਾਨ ਦੀ ਯੂਕੇ ’ਚ ਦਿਲ ਦੇ ਦੌਰੇ ਨਾਲ ਮੌਤ, ਪਿੰਡ 'ਚ ਸੋਗ ਦੀ ਲਹਿਰ
ਸਿਮਰਨਜੀਤ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਇਸ ਨੌਜਵਾਨ ਦੀ ਬੇਵਕਤੀ ਮੌਤ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਖੇਡ ਪ੍ਰਮੋਟਰ ਕਰਨ ਘੁਮਾਣ, ਨਗਰ ਪੰਚਾਇਤ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਮਾਰਕਿਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
Publish Date: Mon, 09 Feb 2026 08:31 AM (IST)
Updated Date: Mon, 09 Feb 2026 08:40 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ: ਸ਼ਹਿਰ ਦੇ ਇੱਕ ਨੌਜਵਾਨ ਦੀ ਯੂਕੇ ਦੇ ਬਰਮਿੰਘਮ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਸਿਮਰਨਜੀਤ ਸਿੰਘ (30) ਸਾਲ 2016 ’ਚ ਯੂਕੇ ਗਿਆ ਸੀ ਤੇ ਉਸੇ ਸਮੇਂ ਤੋਂ ਉੱਥੇ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਉਹ ਪੰਜਾਬ ਆਇਆ ਸੀ ਤੇ ਜਨਵਰੀ ਵਾਪਸ ਗਿਆ ਸੀ। ਸਿਮਰਨਜੀਤ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਇਸ ਨੌਜਵਾਨ ਦੀ ਬੇਵਕਤੀ ਮੌਤ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਖੇਡ ਪ੍ਰਮੋਟਰ ਕਰਨ ਘੁਮਾਣ, ਨਗਰ ਪੰਚਾਇਤ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਮਾਰਕਿਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ।