Sad News : ਖਨੌਰੀ ਦੇ ਨੌਜਵਾਨ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ, ਪਿੰਡ 'ਚ ਸੋਗ ਦੀ ਲਹਿਰ
ਪਿੰਡ ਮੰਡਵੀ ਦੇ 24 ਸਾਲਾ ਨੌਜਵਾਨ ਹਰਮਨਪ੍ਰੀਤ ਸਿੰਘ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦਾ ਪਤਾ ਲਗਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।
Publish Date: Mon, 06 Oct 2025 05:45 PM (IST)
Updated Date: Mon, 06 Oct 2025 05:47 PM (IST)
ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਪਿੰਡ ਮੰਡਵੀ ਦੇ 24 ਸਾਲਾ ਨੌਜਵਾਨ ਹਰਮਨਪ੍ਰੀਤ ਸਿੰਘ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦਾ ਪਤਾ ਲਗਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਹਰਮਨਪ੍ਰੀਤ ਸਿੰਘ ਦੇ ਪਿਤਾ ਮੇਜਰ ਸਿੰਘ ਵਾਸੀ ਮੰਡਵੀ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਤਿੰਨ ਸਾਲ ਪਹਿਲਾਂ ਚੰਗੇ ਭਵਿੱਖ ਦੀ ਆਸ ’ਚ ਅਮਰੀਕਾ ਗਿਆ ਸੀ। ਅਮਰੀਕਾ ’ਚ ਸ਼ੁੱਕਰਵਾਰ ਦੀ ਰਾਤ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਹ ਗਰੀਬ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਪ੍ਰਸ਼ਾਸਨ ਤੇ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਮੰਗਾਇਆ ਜਾਵੇ ਤਾਂ ਜੋ ਉਸਦਾ ਸਸਕਾਰ ਕੀਤਾ ਜਾ ਸਕੇ।