ਸਫ਼ਾਈ ਸੇਵਕ ਯੂਨੀਅਨ ਨੇ ਹੜਤਾਲ ਦੇ ਪਹਿਲੇ ਦਿਨ ਨਗਰ ਨਿਗਮ ਦਫ਼ਤਰ ਦਿੱਤਾ ਧਰਨਾ
ਸਫ਼ਾਈ ਸੇਵਕ ਯੂਨੀਅਨ ਨੇ ਹੜ੍ਹਤਾਲ ਦੇ ਪਹਿਲੇ ਦਿਨ ਨਗਰ ਨਿਗਮ ਦਫ਼ਤਰ ਦਿੱਤਾ ਧਰਨਾ
Publish Date: Wed, 06 May 2026 06:21 PM (IST)
Updated Date: Wed, 06 May 2026 06:23 PM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਸਫ਼ਾਈ ਸੇਵਕ ਪੰਜਾਬ ਯੂਨੀਅਨ ਦੀ ਜਿਲ੍ਹਾ ਇਕਾਈ ਵਲੋਂ ਜਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਹੜ੍ਹਤਾਲ ਦੇ ਪਹਿਲੇ ਦਿਨ ਨਗਰ ਨਿਗਮ ਦਫਤਰ ਅੱਗੇ ਧਰਨਾ ਦਿੰਦਿਆਂ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂ ਜਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਤੇ ਵਿਕਰਮਜੀਤ ਵਿੱਕੀ ਆਦਿ ਨੇ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਵਲੋਂ ਸੂਬਾ ਸੱਦੇ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਹੜ੍ਹਤਾਲ ਸ਼ੁਰੂ ਕੀਤੀ ਗਈ ਹੈ। ਸਫ਼ਾਈ ਕਰਮਚਾਰੀ ਤੇ ਸਫ਼ਾਈ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ। ਜਿਸ ਕਾਰਨ ਸਫ਼ਾਈ ਕਾਮਿਆਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹ ਹੈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ। ਪੱਕਾ ਕਰਨ ਸਬੰਧੀ ਬਣਾਈ ਗਈ 10 ਸਾਲਾਂ ਦੀ ਪਾਲਿਸੀ ਨੂੰ ਰੱਦ ਕੀਤਾ ਜਾਵੇ ਤੇ ਤਿੰਨ ਸਾਲਾਂ ਦੇ ਅੰਦਰ ਪੱਕਾ ਕੀਤਾ ਜਾਵੇ ਆਦਿ। ਆਗੂਆਂ ਚਿਤਵਾਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਵੱਡਾ ਕਰਦਿਆਂ ਚੱਕਾ ਜਾਮ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰ ਸਰਕਾਰ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨ ’ਚ ਭਾਰਤੀਏ ਵਾਲਮੀਕੀ ਧਰਮ ਸਮਾਜ, ਭਗਤਾਨ ਵਾਲਮੀਕੀ ਸਹਾਰਾ ਕਲੱਬ, ਆਦੀ ਧਰਮ ਸਮਾਜ ਬਰਨਾਲਾ, ਸਮੂਹ ਵਾਲੀਕੀ ਮੰਦਿਰ ਪ੍ਰਬੰਧਕ ਕਮੇਟੀਆਂ ਦਾ ਵੀ ਸਮਰਥਨ ਹੈ। ਇਸ ਮੌਕੇ ਜਗਜੀਤ ਸਿੰਘ, ਚਰਨਜੀਤ ਸਿੰਘ, ਸਤਪਾਲ ਰਿੰਕੂ, ਰਮੇਸ਼ ਕੁਮਾਰ, ਮੁਕੇਸ਼ ਕੁਮਾਰ, ਬਿੰਦੂ ਪ੍ਰਧਾਨ, ਅਸੋਕ ਕੁਮਾਰ, ਮੰਗਤ ਰਾਮ, ਸਤਪਾਲ, ਵਿਨੇ ਕੁਮਾਰ, ਸੰਜੇ ਕੁਮਾਰ ਸਨੀ, ਜਗਦੀਸ ਸਿੰਘ ਆਦਿ ਵੀ ਹਾਜ਼ਰ ਸਨ।