ਸਫ਼ਾਈ ਸੇਵਕ ਯੂਨੀਅਨ ਨੇ ਮੰਗਾਂ ਸਬੰਧੀ ਏਡੀਸੀ ਨੂੰ ਸੌਂਪਿਆ ਮੰਗ ਪੱਤਰ
ਸਫ਼ਾਈ ਸੇਵਕ ਯੂਨੀਅਨ ਨੇ ਮੰਗਾਂ ਸਬੰਧੀ ਏਡੀਸੀ ਨੂੰ ਸੌਂਪਿਆ ਮੰਗ ਪੱਤਰ
Publish Date: Tue, 05 May 2026 05:50 PM (IST)
Updated Date: Wed, 06 May 2026 04:08 AM (IST)

ਅੱਜ ਤੋਂ ਸਫ਼ਾਈ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਹੜ੍ਹਤਾਲ ਸ਼ੁਰੂ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਫ਼ਾਈ ਸੇਵਕ ਪੰਜਾਬ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਕਰਦਿਆਂ ਬੁੱਧਵਾਰ ਤੋਂ ਅਣਮਿਥੇ ਸਮੇਂ ਲਈ ਹੜ੍ਹਤਾਲ ’ਤੇ ਜਾਣ ਦਾ ਫੈਸਲਾ ਕੀਤਾ ਗਿਆ। ਉਪਰੰਤ ਆਪਣੀਆਂ ਮੰਗਾਂ ਸਬੰਧੀ ਏਡੀਸੀ ਬਰਨਾਲਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ, ਵਿਕਰਮਜੀਤ ਵਿੱਕੀ, ਮਿਊਸਪਲ ਕਰਮਚਾਰੀ ਯੂਨੀਅਨ ਦੇ ਗੁਰਮੀਤ ਸਿੰਘ ਆਦਿ ਨੇ ਕਿਹਾ ਕਿ ਉਹ ਲੰਮੇਂ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਸਮੇਂ ਦੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ ਹੈ ਤੇ ਲਾਰਿਆਂ ਤੋਂ ਬਿਨ੍ਹਾਂ ਉਨ੍ਹਾਂ ਨੂੰ ਕੁੱਝ ਨਹੀਂ ਮਿਲਿਆ ਹੈ। ਜਿਸ ਦੇ ਰੋਸ ਵਜੋਂ ਉਹ ਆਪਣੀਆਂ ਮੰਗਾਂ ਸਬੰਧੀ 6 ਮਈ ਤੋਂ ਅਣਮਿਥੇ ਸਮੇਂ ਲਈ ਸੂਬਾ ਪੱਧਰੀ ਹੜ੍ਹਤਾਲ ਸ਼ੁਰੂ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ। ਪੱਕਾ ਕਰਨ ਸਬੰਧੀ ਬਣਾਈ ਗਈ 10 ਸਾਲਾਂ ਦੀ ਪਾਲਿਸੀ ਨੂੰ ਰੱਦ ਕੀਤਾ ਜਾਵੇ ਤੇ ਤਿੰਨ ਸਾਲਾਂ ਦੇ ਅੰਦਰ ਪੱਕਾ ਕੀਤਾ ਜਾਵੇ ਆਦਿ। ਆਗੂਆਂ ਚਿਤਵਾਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਵੱਡਾ ਕਰਦਿਆਂ ਚੱਕਾ ਜਾਮ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰ ਸਰਕਾਰ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨ ’ਚ ਭਾਰਤੀਏ ਵਾਲਮੀਕੀ ਧਰਮ ਸਮਾਜ, ਭਗਤਾਨ ਵਾਲਮੀਕੀ ਸਹਾਰਾ ਕਲੱਬ, ਆਦੀ ਧਰਮ ਸਮਾਜ ਬਰਨਾਲਾ, ਸਮੂਹ ਵਾਲੀਕੀ ਮੰਦਿਰ ਪ੍ਰਬੰਧਕ ਕਮੇਟੀਆਂ ਦਾ ਵੀ ਸਮਰਥਨ ਹੈ। ਇਸ ਮੌਕੇ ਜਗਜੀਤ ਸਿੰਘ, ਚਰਨਜੀਤ ਸਿੰਘ, ਸਤਪਾਲ ਰਿੰਕੂ, ਰਮੇਸ਼ ਕੁਮਾਰ, ਮੁਕੇਸ਼ ਕੁਮਾਰ, ਬਿੰਦੂ ਪ੍ਰਧਾਨ, ਅਸੋਕ ਕੁਮਾਰ, ਮੰਗਤ ਰਾਮ, ਸਤਪਾਲ, ਵਿਨੇ ਕੁਮਾਰ, ਸੰਜੇ ਕੁਮਾਰ ਸਨੀ, ਜਗਦੀਸ ਸਿੰਘ ਆਦਿ ਵੀ ਹਾਜ਼ਰ ਸਨ।