Sangrur News : ਕਾਰ ਤੇ ਸੜਕ ਕਿਨਾਰੇ ਖੜ੍ਹੇ ਟਰੱਕ ਦੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ, ਪੰਜ ਜਣੇ ਜ਼ਖ਼ਮੀ
ਅੱਜ ਬਾਅਦ ਦੁਪਹਿਰ ਲਹਿਰਾਗਾਗਾ-ਪਾਤੜਾਂ ਸੜਕ ਉੱਪਰ ਲਹਿਲ ਖੁਰਦ ਕੈਂਚੀਆਂ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਅਤੇ ਪੰਜ ਦੇ ਸਖ਼ਤ ਜ਼ਖ਼ਮੀ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਇਸ ਕਾਰਨ ਹਲਕੇ ਵਿੱਚ ਸੋਗ ਦੀ ਲਹਿਰ ਹੈ।
Publish Date: Mon, 11 May 2026 05:49 PM (IST)
Updated Date: Mon, 11 May 2026 05:55 PM (IST)
ਸ਼ੰਭੂ ਗੋਇਲ,ਪੰਜਾਬੀ ਜਾਗਰਣ,ਲਹਿਰਾਗਾਗਾ : ਅੱਜ ਬਾਅਦ ਦੁਪਹਿਰ ਲਹਿਰਾਗਾਗਾ-ਪਾਤੜਾਂ ਸੜਕ ਉੱਪਰ ਲਹਿਲ ਖੁਰਦ ਕੈਂਚੀਆਂ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਅਤੇ ਪੰਜ ਦੇ ਸਖ਼ਤ ਜ਼ਖ਼ਮੀ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਇਸ ਕਾਰਨ ਹਲਕੇ ਵਿੱਚ ਸੋਗ ਦੀ ਲਹਿਰ ਹੈ।
ਜਾਣਕਾਰੀ ਅਨੁਸਾਰ ਇੱਕ ਤੇਜ਼ ਰਫਤਾਰ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਜਾ ਟਕਰਾਈ। ਕਾਰ ਵਿੱਚ ਸੱਤ ਵਿਅਕਤੀ ਸਵਾਰ ਸਨ।ਮ੍ਰਿਤਕ ਵਿਅਕਤੀਆਂ ਦੀ ਪਛਾਣ ਆਕਾਸ਼ਦੀਪ ਪਸਰੀਜਾ਼ ਪੁੱਤਰ ਸੁਰਿੰਦਰ ਪਾਲ ਵਾਸੀ ਲਹਿਰਾਗਾਗਾ ਅਤੇ ਜੱਜਵੀਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਹਰਿਆਊ ਖੁਰਦ ਥਾਣਾ ਪਾਤੜਾਂ ਵਜੋਂ ਹੋਈ ਹੈ।
ਸਿਟੀ ਇੰਚਾਰਜ ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜੱਜਵੀਰ ਸਿੰਘ ਅਤੇ ਉਸ ਦੇ ਸਾਥੀ ਲਹਿਰਾਗਾਗਾ ਦੇ ਵਾਸੀ ਹੈਪੀ ਗਰਗ ਪੁੱਤਰ ਜੀਵਨ ਲਾਲ ਨਾਲ ਪੈਸਿਆਂ ਦਾ ਲੈਣ ਦੇਣ ਕਰਨ ਲਈ ਪਾਤੜਾਂ ਰੋਡ ਵੱਲ ਜਾ ਰਹੇ ਸੀ ਤਾਂ ਅਚਾਨਕ ਕਾਰ ਬੇਕਾਬੂ ਹੋ ਕੇ ਇੱਕ ਸਾਈਡ ਖੜ੍ਹੇ ਟਰੱਕ ਨਾਲ ਜਾ ਟਕਰਾਈ।
ਹਾਦਸੇ ਵਿੱਚ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਦੋ ਵਿਅਕਤੀਆਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਤੇ ਪੰਜ ਗੰਭੀਰ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਭੇਜ ਦਿੱਤਾ ਗਿਆ ਹੈ।
ਜ਼ਖ਼ਮੀ ਵਿਅਕਤੀਆਂ ਵਿੱਚ ਹਰਪ੍ਰੀਤ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਦਿਓਗੜ ਥਾਣਾ ਪਾਤੜਾਂ, ਰਾਹੁਲ ਵਾਸੀ ਵਾਸੀ ਪਾਤੜਾਂ ਅਤੇ ਕਰਨਜੀਤ ਸਿੰਘ ਪੁੱਤਰ ਲਾਭ ਸਿੰਘ ਵਾਸੀ ਦਿਓਗੜ੍ਹ ਸ਼ਾਮਲ ਸਨ। ਸਿਟੀ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕ ਵਿਅਕਤੀਆਂ ਦੀ ਲਾਸ਼ਾਂ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਮੂਣਕ ਵਿਖੇ ਭੇਜ ਦਿੱਤੀਆਂ ਹਨ।