33 ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਲਈ 82.50 ਲੱਖ ਰੁਪਏ ਦੀ ਮਿਲੀ ਮਾਲੀ ਮਦਦ
33 ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਲਈ 82.50 ਲੱਖ ਰੁਪਏ ਦੀ ਮਿਲੀ ਮਾਲੀ ਮਦਦ
Publish Date: Wed, 06 May 2026 04:35 PM (IST)
Updated Date: Wed, 06 May 2026 04:38 PM (IST)

- ਓਐੱਸਡੀ ਸੁਖਵੀਰ ਸਿੰਘ ਨੇ ਪੱਕੇ ਮਕਾਨ ਬਣਾਉਣ ਲਈ ਮਨਜ਼ੂਰੀ ਪੱਤਰ ਸੌਂਪੇ ਵਰਿੰਦਰ ਸਿੰਘ, ਪੰਜਾਬੀ ਜਾਗਰਣ ਧੂਰੀ : ਓਐੱਸਡੀ ਸੁਖਵੀਰ ਸਿੰਘ ਨੇ ਬੁੱਧਵਾਰ ਨੂੰ ਧੂਰੀ ਸ਼ਹਿਰ ਦੇ 33 ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨਾਂ ਬਣਾਉਣ ਲਈ ਕੁੱਲ 82.50 ਲੱਖ ਰੁਪਏ ਦੀ ਮਾਲੀ ਮਦਦ ਪ੍ਰਦਾਨ ਕਰਨ ਦੇ ਮਨਜ਼ੂਰੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਇਹ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਚਾਰ ਪੜਾਵਾਂ ਵਿੱਚ ਜਮ੍ਹਾਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੇ ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਪਹੁੰਚੇ। ਉਨ੍ਹਾਂ ਕਿਹਾ ਕਿ ਪੱਕੇ ਮਕਾਨ ਮਨੁੱਖ ਦੀ ਬੁਨਿਆਦੀ ਲੋੜ ਹੈ ਅਤੇ ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਪਰਿਵਾਰ ਛੱਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਮਿਲੀ ਮਦਦ ਨਾਲ ਆਪਣੇ ਮਕਾਨਾਂ ਦੇ ਨਿਰਮਾਣ ਕਾਰਜ ਨੂੰ ਜਲਦ ਪੂਰਾ ਕਰਨ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹੋਰ ਸਕੀਮਾਂ ਦਾ ਵੀ ਲਾਭ ਲੈਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਸੌਖੀ ਪ੍ਰਕਿਰਿਆ ਰਾਹੀਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਭਰੋਸਾ ਵੱਧ ਰਿਹਾ ਹੈ ਅਤੇ ਉਹ ਖੁਦ ਨੂੰ ਸਰਕਾਰ ਨਾਲ ਜੁੜਿਆ ਮਹਿਸੂਸ ਕਰ ਰਹੇ ਹਨ। ਇਸ ਮੌਕੇ ਐੱਸਡੀਐੱਮ. ਡਾ. ਇਸਮਤ ਵਿਜੈ ਸਿੰਘ, ਸੀਐੱਮਐੱਫਓ ਡਾ. ਅਰਵਿੰਦ ਕੁਮਾਰ, ਵਕਫ਼ ਬੋਰਡ ਮੈਂਬਰ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਡਾਇਰੈਕਟਰ ਅਨਿਲ ਮਿੱਤਲ, ਡਾਇਰੈਕਟਰ ਪੁਸ਼ਪਿੰਦਰ ਸ਼ਰਮਾ, ਈਓ ਗੁਰਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਨਰੇਸ਼ ਸਿੰਗਲਾ ਆਦਿ ਹਾਜ਼ਰ ਸਨ।