ਸਫਾਈ ਸੇਵਕਾਂ ਨੇ ਸ਼ਹਿਰ ’ਚ ਕੱਢਿਆ ਰੋਸ ਮਾਰਚ, ਕੀਤੀ ਨਾਅਰੇਬਾਜ਼ੀ
ਸਫਾਈ ਸੇਵਕਾਂ ਨੇ ਸ਼ਹਿਰ ’ਚ ਕੱਢਿਆ ਰੋਸ ਮਾਰਚ, ਨਾਅਰੇਬਾਜੀ ਕੀਤੀ
Publish Date: Wed, 13 May 2026 03:43 PM (IST)
Updated Date: Wed, 13 May 2026 03:45 PM (IST)
- ਝਾੜੂ ਚੁੱਕੇ, ਪੀਪੇ ਖੜਕਾਕੇ ਤੇ ਪ੍ਰਗਟਾਇਆ ਰੋਸ
ਸੰਗਰੂਰ : ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਇੱਕ ਹਫਤੇ ਤੋਂ ਅਣਮਿੱਥੇ ਸਮੇ ਲਈ ਹੜਤਾਲ ਤੇ ਚੱਲ ਰਹੇ ਸਫ਼ਾਈ ਸੇਵਕਾਂ ਨੇ ਬੁੱਧਵਾਰ ਨੂੰ ਨਗਰ ਕੌਂਸਲ ਦਫਤਰ ਤੋਂ ਲਾਲ ਬੱਤੀ ਚੌਕ ਤੱਕ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਸਫਾਈ ਸੇਵਕਾਂ ਨੇ ਆਪਣੇ ਹੱਥਾਂ ਵਿੱਚ ਝਾੜੂ ਚੁੱਕੇ ਹੋਏ ਸਨ ਅਤੇ ਪੀਪੇ ਖੜਕਾਕੇ ਆਪਣਾ ਰੋਸ ਪ੍ਰਗਟ ਕੀਤਾ। ਪ੍ਰਦਰਸ਼ਨ ਵਿੱਚ ਔਰਤਾਂ ਵੀ ਵੱਡੀ ਗਿਣਤੀ ਸ਼ਾਮਲ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਨਾਥਾ ਅਤੇ ਜ਼ਿਲ੍ਹਾ ਪ੍ਰਧਾਨ ਭਰਤ ਬੇਦੀ ਨੇ ਕਿਹਾ ਕਿ ਪਿਛਲੇ ਇਕ ਹਫਤੇ ਤੋ ਸਫਾਈ ਸੇਵਕ ਅਤੇ ਸੀਵਰਮੈਨ ਅਣਮਿੱਥੇ ਸਮੇ ਲਈ ਹੜਤਾਲ ਤੇ ਚੱਲ ਰਹੇ ਹਨ, ਪ੍ਰੰਤੂ ਸਰਕਾਰ ਤੇ ਇਸਦਾ ਕੋਈ ਅਸਰ ਨਹੀ ਹੋ ਰਿਹਾ। ਪੰਜਾਬ ਸਰਕਾਰ ਸਫਾਈ ਕਾਮਿਆਂ ਦੀਆਂ ਮੰਗਾਂ ਨੂੰ ਲਗਾਤਾਰ ਨਜਰਅੰਦਾਜ ਕਰ ਰਹੀ ਹੈ। ਜਿਸ ਕਾਰਨ ਸਫਾਈ ਸੇਵਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਠੇਕਾ ਪ੍ਰਣਾਲੀ ਸਮਾਪਤ ਕਰਕੇ ਆਊਟਸੋਰਸ ਕੱਚੇ ਕਾਮਿਆਂ ਨੂੰ ਬਿਨਾਂ ਸ਼ਰਤ ਵਿਭਾਗ ਵਿੱਚ ਰੈਗੂਲਰ ਕਰੇ, ਬਰਾਬਰ ਕੰਮ ਬਰਾਬਰ ਤਨਖਾਹ, 2004 ਤੋ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕੀਤੀ ਜਾਵੇ, 10 ਸਾਲਾ ਪਾਲਿਸੀ ਰੱਦ ਕਰਨ ਲਈ ਸਰਕਾਰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ।
ਉਨ੍ਹਾਂ ਕਿਹਾ ਕਿ ਸਫਾਈ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਹੜਤਾਲ ਸੰਬੰਧੀ 2 ਮਹੀਨੇ ਪਹਿਲਾਂ ਜਾਣੂ ਕਰਵਾਇਆ ਗਿਆ ਸੀ, ਪ੍ਰੰਤੂ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਕੋਈ ਕਾਰਵਾਈ ਅਮਲ ਵਿੱਚ ਨਹੀ ਲਿਆਂਦੀ। ਇੱਥੋ ਤੱਕ ਕਿ ਵਾਰ-ਵਾਰ ਮੀਟਿੰਗਾਂ ਦਾ ਸਮਾਂ ਨਿਰਧਾਰਿਤ ਕਰਕੇ ਸਰਕਾਰ ਹਰ ਵਾਰ ਮੀਟਿੰਗਾਂ ਤੋ ਭੱਜਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਅਜੈ ਕੁਮਾਰ, ਰਾਜੇਸ਼ ਕੁਮਾਰ, ਊਸ਼ਾ ਰਾਣੀ, ਸੁਰੇਸ਼ ਕੁਮਾਰ, ਗੁਰਪ੍ਰੀਤ ਸਿੰਘ, ਸੰਜੀਵ ਸਾਹਨੀ, ਅਮਰੀਕ ਸਿੰਘ, ਜਸਮੇਲ ਸਿੰਘ, ਸਿਲਕੀ ਬਾਂਸਲ, ਗਾਇਤਰੀ, ਕੈਸ਼ੀਅਰ ਸੁਰੇਸ਼ ਕੁਮਾਰ, ਅਸ਼ੋਕ ਕੁਮਾਰ, ਰਾਮ ਕੁਮਾਰ, ਬਾਲ ਕ੍ਰਿਸ਼ਨ ਚੌਹਾਨ, ਅਜਾਦ ਰਾਮ, ਅਮਿਤ ਕੁਮਾਰ ਮੌਜੂਦ ਸਨ।