ਸੰਤ ਬਾਬਾ ਲੌਂਗਪੁਰੀ ਆਦਰਸ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਰਪ੍ਰਸਤ ਸੰਤ ਬਾਬਾ ਚਰਨਪੁਰੀ ਤੇ ਐਮ ਡੀ ਕਰਮਜੀਤ ਕੌਰ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸਕੈਂਡਰੀ ਸਕੂਲ ਪੱਖੋ ਕਲਾਂ ਦਾ ਸ਼ੈਸ਼ਨ 2025-26 ਦਾ ਬਾਹਰਵੀਂ ਜਮਾਤ ਦਾ ਬੋਰਡ ਦਾ ਨਤੀਜਾ ਸੌ ਫ਼ੀਸਦੀ ਰਿਹਾ। ਸਾਰੇ ਬੱਚਿਆਂ ਨੇ ਸਾਰੇ ਸਟਰੀਮਾਂ ’ਚੋਂ ਬਹੁਤ ਹੀ ਵਧੀਆ ਅੰਕ ਪ੍ਰਾਪਤ ਕੀਤੇ। ਮੈਡੀਕਲ ਸਟਰੀਮ ’ਚੋਂ ਨਵਜੋਤ ਕੌਰ ਪੁੱਤਰੀ ਹਰਦੀਪ ਸਿੰਘ ਜੋਗਾ ਨੇ 96.40% (482/500) ਅੰਕ ਪ੍ਰਾਪਤ ਕਰਕੇ ਪਹਿਲਾ, ਹਰਸਿਮਰਤ ਕੌਰ ਪੁੱਤਰੀ ਚਰਨਪ੍ਰੀਤ ਸਿੰਘ ਧੂਰਕੋਟ ਨੇ 95.60% (478/500) ਅੰਕ ਪ੍ਰਾਪਤ ਕਰਕੇ ਦੂਜਾ ਤੇ ਦੀਪਿਕਾ ਸਿੰਗਲਾ ਪੁੱਤਰੀ ਜੀਤ ਰਾਮ ਅਕਲੀਆ ਨੇ 94.60%(473/500) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਨਾਨ ਮੈਡੀਕਲ ’ਚੋਂ ਪ੍ਰਭਦੀਪ ਕੌਰ ਪੁੱਤਰੀ ਗੁਰਦੀਪ ਸਿੰਘ ਮਾਖਾ ਚਹਿਲਾਂ ਨੇ 90.40%(452/500) ਅੰਕ ਪ੍ਰਾਪਤ ਕਰਕੇ ਪਹਿਲਾ, ਨਵਜੋਤ ਕੌਰ ਪੁੱਤਰੀ ਗੁਰਜੀਤ ਸਿੰਘ ਪੱਖੋ ਕਲਾਂ ਨੇ 90.20%(451/500) ਅੰਕ ਪ੍ਰਾਪਤ ਕਰਕੇ ਦੂਜਾ ਤੇ ਅਨਾਮਿਕਾ ਸਿੰਗਲਾ ਪੁੱਤਰੀ ਸੁਨੀਲ ਕੁਮਾਰ ਅਕਲੀਆ ਨੇ 89.80%(449/500) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਆਰਟਸ ਸਟਰੀਮ ’ਚੋਂ ਨਵਨੀਤ ਕੌਰ ਪੁੱਤਰੀ ਹਰਵਿੰਦਰ ਸਿੰਘ ਪੱਖੋ ਕਲਾਂ ਨੇ 94.80%(474/500) ਅੰਕ ਪ੍ਰਾਪਤ ਕਰਕੇ ਪਹਿਲਾ, ਸਤਵੀਰ ਕੌਰ ਪੁੱਤਰੀ ਜੱਸਾ ਸਿੰਘ ਤਾਜੋਕੇ ਨੇ 94.60%(473/500) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜਸ਼ਨਪ੍ਰੀਤ ਕੌਰ ਪੁੱਤਰੀ ਗੁਰਪਿਆਰ ਸਿੰਘ ਅਨੂਪਗੜ੍ਹ ਨੇ 94.40%(472/500) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਕਾਮਰਸ ਸਟਰੀਮ ’ਚੋਂ ਗੁਰਬਿੰਦਰ ਕੌਰ ਪੁੱਤਰੀ ਸੁਖਪਾਲ ਸਿੰਘ ਧੂਰਕੋਟ ਨੇ 93.40%(467/500) ਅੰਕ ਪ੍ਰਾਪਤ ਕਰਕੇ ਪਹਿਲਾ, ਜਸਪ੍ਰੀਤ ਕੌਰ ਪੁੱਤਰੀ ਅਰਜਨ ਸਿੰਘ ਧੌਲਾ ਨੇ 92.60%(463/500) ਅੰਕ ਪ੍ਰਾਪਤ ਕਰਕੇ ਦੂਜਾ ਤੇ ਰਾਸ਼ੀ ਸ਼ਰਮਾ ਪੁੱਤਰੀ ਬਲਰਾਮ ਕੋਟਦੁੱਨਾ ਨੇ 92.20%(461/500) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਬਾਕੀ ਸਾਰੇ ਹੀ ਬੱਚਿਆਂ ਨੇ ਵੀ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ। ਪ੍ਰਧਾਨ ਸੰਤ ਬਾਬਾ ਚਰਨਪੁਰੀ ਤੇ ਐਮ ਡੀ ਮੈਡਮ ਕਰਮਜੀਤ ਕੌਰ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ’ਚ ਹੋਰ ਤਰੱਕੀਆਂ ਕਰਨ ਲਈ ਅਸ਼ੀਰਵਾਦ ਦਿੱਤਾ। ਪ੍ਰਿੰਸੀਪਲ ਸਤੀਸ਼ ਕੁਮਾਰ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਸਮੂਹ ਸਟਾਫ, ਵਿਦਿਆਰਥੀ ਤੇ ਮਾਪੇ ਸਾਹਿਬਾਨ ਸ਼ਾਮਲ ਸਨ।