'ਪਾਣੀ ਬਚਾਓ, ਭਵਿੱਖ ਬਚਾਓ' ਦੇ ਲਾਏ ਨਾਅਰੇ
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ 'ਪਾਣੀ ਬਚਾਓ, ਭਵਿੱਖ ਬਚਾਓ' ਦੇ ਨਾਅਰੇ ਤਹਿਤ ਜਾਗਰੂਕਤਾ ਪ੍ਰਰੋਗਰਾਮ ਕਰਵਾਇਆ ਗਿਆ।
Publish Date: Tue, 09 Jul 2019 05:08 PM (IST)
Updated Date: Tue, 09 Jul 2019 05:08 PM (IST)
ਬੂਟਾ ਸਿੰਘ ਚੌਹਾਨ, ਸੰਗਰੂਰ : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ 'ਪਾਣੀ ਬਚਾਓ, ਭਵਿੱਖ ਬਚਾਓ' ਦੇ ਨਾਅਰੇ ਤਹਿਤ ਜਾਗਰੂਕਤਾ ਪ੍ਰਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਮਾਂਡੈਂਟ ਧਾਲੀਵਾਲ ਨੇ ਦੱਸਿਆ ਕਿ ਪਾਣੀ ਦੀ ਬੂੰਦ, ਦਰੱਖਤ ਅਤੇ ਜ਼ਿੰਦਗੀ ਬੇਹੱਦ ਕੀਮਤੀ ਹਨ। ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਯਾਦਗਾਰੀ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਪੰਜਾਬ, ਪੰਜਾਬੀਆਂ ਤੇ ਪੰਜਾਬ ਦੇ ਖ਼ੁਸ਼ਹਾਲ ਵਾਤਾਵਰਨ ਨੂੰ ਬਚਾਉਣ ਲਈ ਜੰਗੀ ਪੱਧਰ 'ਤੇ ਹਰ ਵੇਲੇ ਯਤਨ ਕਰਨੇ ਬਹੁਤ ਜ਼ਰੂਰੀ ਹਨ। ਜਿਸ ਲਈ ਪੀਣ ਵਾਲੇ ਪਾਣੀ ਦੀ ਹਰੇਕ ਬੂੰਦ, ਹਰੇਕ ਦਰੱਖਤ, ਪੌਦਾ ਤੇ ਹਰੇਕ ਜ਼ਿੰਦਗੀ ਲਈ ਬੇਹੱਦ ਕੀਮਤੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪੌਦੇ ਲਾਏ ਅਤੇ ਸੰਭਾਲੇ ਜਾਣ।
ਕਮਾਂਡੈਂਟ ਧਾਲੀਵਾਲ ਨੇ ਸਮੂਹ ਕਰਮਚਾਰੀਆਂ ਅਤੇ ਜਵਾਨਾਂ ਨੂੰ ਹਦਾਇਤ ਕੀਤੀ ਕੀ ਆਪਣੀ ਡਿਊਟੀ ਦੇ ਨਾਲ-ਨਾਲ ਜਿਸ ਥਾਂ 'ਤੇ ਵੀ ਪਾਣੀ ਦੀ ਦੁਰਵਰਤੋਂ ਹੋ ਰਹੀ ਹੈ, ਉਸ ਨੂੰ ਤੁਰੰਤ ਜਲ ਸਪਲਾਈ ਵਿਭਾਗ ਦੇ ਧਿਆਨ ਵਿਚ ਲਿਆਂਦਾ ਜਾਵੇ ਅਤੇ ਹੋ ਰਹੀ ਲੀਕੇਜ਼ ਨੂੰ ਬੰਦ ਕਰਕੇ ਪਾਣੀ ਦੀ ਸਹੀ ਵਰਤੋਂ ਕੀਤੀ ਜਾ ਸਕੇ। ਇਸ ਮੌਕੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪ੍ਰਣ ਲਿਆ ਗਿਆ ਕਿ ਉਹ ਪਾਣੀ ਦੀ ਸਹੀ ਢੰਗ ਨਾਲ ਵਰਤੋਂ ਕਰਨਗੇ ਅਤੇ ਪਾਣੀ ਦੀ ਬੱਚਤ ਕਰਨਗੇ।