ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਲੋੜ
ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਲੋੜ
Publish Date: Wed, 18 Mar 2026 03:11 PM (IST)
Updated Date: Wed, 18 Mar 2026 03:13 PM (IST)

- ਵਿਸ਼ਵ ਜਲ ਦਿਵਸ ਮੌਕੇ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਵਾਈਸ ਪ੍ਰਿੰਸੀਪਲ ਡਾ. ਅਚਲਾ ਸਿੰਗਲਾ ਦੀ ਅਗਵਾਈ ਹੇਠ ਈਕੋ ਕਲੱਬ ਵੱਲੋਂ ਵਿਸ਼ਵ ਜਲ ਦਿਵਸ ਮਨਾਇਆ ਗਿਆ। ਇਸ ਮੌਕੇ ਪਾਣੀ ਦੀ ਸਾਂਭ-ਸੰਭਾਲ ਅਤੇ ਦੁਰਵਰਤੋਂ ਨੂੰ ਰੋਕਣ ਲਈ ਨਵੇਂ ਉਪਾਅ ਕਰਨ ਉੱਪਰ ਚਰਚਾ ਕੀਤੀ ਗਈ ਅਤੇ ਨਾਲ ਹੀ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਬੱਚਿਆਂ ਦੁਆਰਾ ਪਾਣੀ ਬਚਾਓ ਦੀ ਥੀਮ ਉੱਪਰ ਪੋਸਟਰ ਬਣਾਏ ਗਏ, ਜਿਸ ਵਿੱਚ ਬੀਐੱਸਸੀ ਭਾਗ ਪਹਿਲਾ ਦੀ ਵਿਦਿਆਰਥਣ ਮੁਸਕਾਨ ਨੇ ਪਹਿਲਾ, ਬੀਏ ਭਾਗ ਦੂਜਾ ਦੀ ਵਿਦਿਆਰਥਣ ਅਰਪਿਤਾ ਨੇ ਦੂਜਾ ਅਤੇ ਬੀਐੱਸਸੀ ਭਾਗ ਪਹਿਲਾ ਦੀ ਵਿਦਿਆਰਥਣ ਰਮਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਅਚਲਾ ਸਿੰਗਲਾ ਨੇ ਪੋਸਟਰ ਬਣਾਉਣ ਵਾਲੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਪਾਣੀ ਇੱਕ ਦੁਰਲੱਭ ਕੁਦਰਤੀ ਸਰੋਤ ਹੈ, ਪਰ ਚਿੰਤਾਜਨਕ ਸਥਿਤੀ ਇਹ ਹੈ ਕਿ ਪਾਣੀ ਦੀ ਕਮੀ ਦਾ ਸੰਕਟ ਇੱਕ ਗੰਭੀਰ ਸਮੱਸਿਆ ਬਣ ਚੁੱਕੀ ਹੈ। ਇਸ ਸਮੱਸਿਆ ਤੋਂ ਨਿਜਾਤ ਪਾਉਣ ਲਈ ਪਾਣੀ ਦੀ ਉਚਿਤ ਤਰੀਕੇ ਨਾਲ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਾਣੀ ਦੀ ਬਰਬਾਦੀ ਨੂੰ ਰੋਕਣਾ ਚਾਹੀਦਾ ਹੈ। ਇਸ ਮੌਕੇ ਈਕੋ ਕਲੱਬ ਦੇ ਕਨਵੀਨਰ ਸੁਮਨਦੀਪ ਕੌਰ ਨੇ ਪਾਣੀ ਦੀ ਸਾਂਭ-ਸੰਭਾਲ ਅਤੇ ਦੁਰਵਰਤੋਂ ਨੂੰ ਰੋਕਣ ਲਈ ਬੱਚਿਆਂ ਨੂੰ ਜਾਗਰੂਕ ਕੀਤਾ। ਪ੍ਰੋਗਰਾਮ ਦੌਰਾਨ ਪ੍ਰੋ. ਅਸਿਸ. ਪਾਰੁਲ ਅਤੇ ਅਸਿਸ. ਪ੍ਰੋ. ਤਨਵੀਰ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ। ਈਕੋ ਕਲੱਬ ਦੇ ਮੈਂਬਰ ਅਸਿਸ. ਪ੍ਰੋ. ਸੰਦੀਪ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਪਾਣੀ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕੀਤਾ। ਇਸ ਮੌਕੇ ਪ੍ਰੋ. ਦਰਸ਼ਨ ਕੁਮਾਰ, ਪ੍ਰੋ. ਕਾਲਾ ਸਿੰਘ ਅਤੇ ਸੁਖਵਿੰਦਰ ਸਿੰਘ ਆਦਿ ਮੌਜੂਦ ਸਨ।