ਸ਼ਹੀਦ ਊਧਮ ਸਿੰਘ ਅਕੈਡਮੀ ਦਾ ਨਤੀਜਾ ਰਿਹਾ 100 ਫ਼ੀਸਦੀ
ਇਸ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਜੋ ਕਿ 2003 ਤੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਉਪਰਾਲੇ ਕਰਦੀ ਆ ਰਹੀ ਹੈ, ਦਾ ਸੀ.ਬੀ.ਐੱਸ.ਸੀ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਅਕੈਡਮੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਡੀਕਲ ਗਰੁੱਪ 'ਚੋੰ ਰਣਦੀਪ ਸਿੰਘ ਨੇ 89 ਫੀਸਦੀ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ , ਨ
Publish Date: Fri, 22 Jul 2022 03:53 PM (IST)
Updated Date: Fri, 22 Jul 2022 03:53 PM (IST)
ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ
ਇਸ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਜੋ ਕਿ 2003 ਤੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਉਪਰਾਲੇ ਕਰਦੀ ਆ ਰਹੀ ਹੈ, ਦਾ ਸੀ.ਬੀ.ਐੱਸ.ਸੀ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਅਕੈਡਮੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਡੀਕਲ ਗਰੁੱਪ 'ਚੋੰ ਰਣਦੀਪ ਸਿੰਘ ਨੇ 89 ਫੀਸਦੀ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ , ਨਾਨ- ਮੈਡੀਕਲ ਗਰੁੱਪ 'ਚੋੰ ਬਲਰੀਤ ਸਿੰਘ ਨੇ 74.2 ਫੀਸਦੀ ਅੰਕ ਹਾਸਲ ਕਰ ਕੇ ਪਹਿਲਾ ਅਤੇ ਨਵਦੀਪ ਸਿੰਘ ਨੇ 73.2 ਫੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ। ਕਾਮਰਸ ਗਰੁੱਪ ਵਿੱਚ ਪਵਨਦੀਪ ਸਿੰਘ ਨੇ 86 ਫੀਸਦੀ ਅੰਕ ਹਾਸਲ ਕਰਕੇ ਪਹਿਲਾ, ਜਸ਼ਨਦੀਪ ਸਿੰਘ ਨੇ 77.20 ਫੀਸਦੀ ਅੰਕ ਹਾਸਲ ਕਰਕੇ ਦੂਜਾ ਅਤੇ ਸ਼ਗਨਦੀਪ ਕੌਰ ਤੇ ਜਤਿਨ ਵਰਮਾ ਨੇ 70 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਪ੍ਰਰਾਪਤ ਕੀਤਾ। ਇੰਟਰ-ਆਰਟਸ ਗਰੁੱਪ 'ਚੋਂ ਰਮਨਦੀਪ ਕੌਰ ਨੇ 96.20 ਫੀਸਦੀ ਅੰਕ ਹਾਸਲ ਕਰਕੇ ਪਹਿਲਾ,ਲਵਦੀਪ ਕੌਰ ਨੇ 84 ਫੀਸਦੀ ਅੰਕ ਹਾਸਲ ਕਰਕੇ ਦੂਜਾ ਅਤੇ ਕਮਲਜੀਤ ਕੌਰ ਨੇ 83.20 ਫੀਸਦੀ ਅੰਕ ਹਾਸਲ ਕਰ ਕੇ ਤੀਜਾ ਸਥਾਨ ਪ੍ਰਰਾਪਤ ਕੀਤਾ।ਆਰਟਸ ਗਰੁੱਪ 'ਚ ਲਵਪ੍ਰਰੀਤ ਸਿੰਘ ਨੇ 87.20 ਫੀਸਦੀ ਅੰਕਾਂ ਨਾਲ ਪਹਿਲਾ ਅਤੇ ਕਮਲਜੀਤ ਕੌਰ ਨੇ 85 ਫੀਸਦੀ ਅੰਕ ਹਾਸਲ ਕਰਕੇ ਦੂਜਾ ਅਤੇ 81.20 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਰਾਪਤ ਕੀਤਾ।ਪਿੰ੍ਸੀਪਲ ਮੈਡਮ ਨਵੀ ਕਿਰਨ ਨੇ ਗੱਲਬਾਤ ਦੌਰਾਨ ਦੱਸਿਆਂ ਬੱਚਿਆਂ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਨਤੀਜਾ 100 ਫੀਸਦੀ ਰਿਹਾ ਹੈ।ਅਕੈਡਮੀ ਦੇ ਚੈਅਰਮੈਨ ਕੁਲਵਿੰਦਰ ਸਿੰਘ,ਮੈਨੇਜਮੈਟ ਮੈਂਬਰ ਰਾਜ ਕੁਮਾਰ, ਗੁਰਸ਼ਰਨ ਸਿੰਘ ਅਤੇ ਸਮੂਹ ਸਟਾਫ ਨੇ ਵਧੀਆ ਪ੍ਰਰਾਪਤੀਆਂ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।