Barnala MC Election Result 2026 : ਚੋਣਾਂ ਦੇ ਸ਼ੁਰੂ ਹੋਣ ਤੇ ਨਤੀਜੇ ਆਉਣ ਤਕ ਸ਼੍ਰੋਮਣੀ ਅਕਾਲੀ ਦਲ ਨੇ ਲਗਾਏ ਧੱਕੇਸ਼ਾਹੀ ਦੇ ਦੋਸ਼
ਚੋਣਾਂ ’ਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਨ੍ਹਾਂ ਚੋਣਾਂ ਸਬੰਧੀ ਨਿਰਪੱਖ ਜਾਂਚ ਸਬੰਧੀ ਦਰਖ਼ਾਸਤ ਦਿੱਤੀ ਗਈ ਹੈ ਤੇ ਮੰਗ ਕੀਤੀ ਗਈ ਹੈ। ਇਨ੍ਹਾਂ ਚੋਣਾਂ ’ਚ ਸਹੀ ਜਾਂਚ ਪੜ੍ਹਤਾਲ ਕਰਦਿਆਂ ਸਚਾਈ ਸਾਹਮਣੇ ਲਿਆਂਦੀ ਜਾਵੇ ਤੇ ਮੁੜ ਤੋਂ ਵੋਟਾਂ ਦੀ ਗਿਣਤੀ ਕਰਵਾਈ ਜਾਵੇ।
Publish Date: Fri, 29 May 2026 04:37 PM (IST)
Updated Date: Fri, 29 May 2026 04:41 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ’ਚ ਮੌਜੂਦਾ ਸਰਕਾਰ ਵਲੋਂ ਪੂਰੀ ਤਰ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ, ਬੈਲੇਟ ਪੇਪਰ ਵਾਲੇ ਬਕਸਿਆਂ ਦੀ ਸੀਲਾਂ ਤੋੜ ਕੇ ਛੇੜਖਾਨੀ ਕੀਤੀ ਗਈ ਹੈ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰਨ ਤੌਰ ’ਤੇ ਉਲੰਘਣਾ ਕੀਤੀ ਗਈ ਹੈ। ਇਹ ਪ੍ਰਗਟਾਵਾ 'ਪੰਜਾਬੀ ਜਾਗਰਣ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੈਲੇਟ ਪੇਪਰ ਵਾਲੇ ਬਕਸਿਆਂ ’ਤੇ ਲਾਖ ਵਾਲੀਆਂ ਸੀਲਾਂ ਲਗਾਈਆਂ ਜਾਂਦੀਆਂ ਹਨ ਪਰ ਦੇਖਿਆ ਗਿਆ ਹੈ ਕਿ ਬਕਸਿਆਂ ਦੀਆਂ ਸੀਲਾਂ ਟੁੱਟੀਆਂ ਹੋਈਆਂ ਸਨ ਤੇ ਖਾਲੀ ਪੇਪਰ ਲਗਾ ਕੇ ਸੀਲ ਲੱਗੀ ਹੋਈ ਦਿਖਾਈ ਗਈ ਹੈ। ਇਨ੍ਹਾਂ ਚੋਣਾਂ ’ਚ ਪੂਰੀ ਤਰ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ। ਕਿਸੇ ਤਰ੍ਹਾਂ ਨਾਲ ਉਮੀਦਵਾਰਾਂ ਦੇ ਦਸਤਖ਼ਤ ਵੀ ਨਹੀਂ ਕਰਵਾਏ ਗਏ।
ਜਦ ਉਮੀਦਵਾਰਾਂ ਦੇ ਪੋਲਿੰਗ ਏਜੰਟ ਕਮਰਿਆਂ ’ਚ ਦਾਖਲ ਹੋਣ ਲੱਗੇ ਤਾਂ ਉਨ੍ਹਾਂ ਦੇ ਪੈੱਨ, ਐਕਨਾਂ ਆਦਿ ਸਾਰਾਂ ਕੁੱਝ ਬਾਹਰ ਕਢਵਾ ਦਿੱਤਾ ਗਿਆ। ਇਨ੍ਹਾਂ ਚੋਣਾਂ ’ਚ ਬਹੁਤ ਜ਼ਿਆਦਾ ਸਖਤੀ ਵਰਤੀ ਗਈ ਤੇ ਬਹੁਤ ਜ਼ਿਆਦਾ ਭੈੜਾ ਰਵੱਈਆ ਦੇਖਣ ਨੂੰ ਮਿਲਿਆ ਹੈ, ਜੋ ਕਦੇ ਵੀ ਨਹੀਂ ਸੀ ਦੇਖਿਆ। ਉਨ੍ਹਾਂ ਕਿਹਾ ਕਿ ਜਦੋਂ ਚੋਣਾਂ ਹੋਈਆਂ ਤਾਂ ਜੋ ਇਨ੍ਹਾਂ ਵੱਲੋਂ ਵੋਟਰ ਸੂਚੀ ਜਾਰੀ ਗਈ, ਉਸ ਦਾ ਲਿੰਕ ਸਵੇਰੇ ਹੋਰ ਸੀ ਤੇ ਸ਼ਾਮ ਨੂੰ ਹੋਰ ਸੀ। ਇਸ ’ਚ ਵੀ ਵੱਡੀ ਘਪਲੇਬਾਜ਼ੀ ਕੀਤੀ ਗਈ ਹੈ। ਇਨ੍ਹਾਂ ਚੋਣਾਂ ’ਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਨ੍ਹਾਂ ਚੋਣਾਂ ਸਬੰਧੀ ਨਿਰਪੱਖ ਜਾਂਚ ਸਬੰਧੀ ਦਰਖ਼ਾਸਤ ਦਿੱਤੀ ਗਈ ਹੈ ਤੇ ਮੰਗ ਕੀਤੀ ਗਈ ਹੈ। ਇਨ੍ਹਾਂ ਚੋਣਾਂ ’ਚ ਸਹੀ ਜਾਂਚ ਪੜ੍ਹਤਾਲ ਕਰਦਿਆਂ ਸਚਾਈ ਸਾਹਮਣੇ ਲਿਆਂਦੀ ਜਾਵੇ ਤੇ ਮੁੜ ਤੋਂ ਵੋਟਾਂ ਦੀ ਗਿਣਤੀ ਕਰਵਾਈ ਜਾਵੇ। ਇਸ ਮੌਕੇ ਹਲਕਾ ਇੰਚਾਰਜ਼ ਕੁਲਵੰਤ ਸਿੰਘ ਕੀਤੂ, ਸਾਬਕਾ ਪ੍ਰਧਾਨ ਨਗਰ ਕੌਂਸਲ ਸੰਜੀਵ ਸ਼ੋਰੀ, ਜਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਤੇਜਿੰਦਰ ਸਿੰਘ ਸੋਨੀ ਜਾਗਲ ਆਦਿ ਵੀ ਹਾਜ਼ਰ ਸਨ।