ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦੇ ਸਵਾਗਤ ਲਈ ਜਗ੍ਹਾ ਦਾ ਨਿਰੀਖਣ
ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦੇ ਸਵਾਗਤ ਲਈ ਧਨੌਲਾ ਵਿਖੇ ਕੀਤਾ ਗਿਆ ਜਗ੍ਹਾ ਦਾ ਨਿਰੀਖਣ
Publish Date: Wed, 06 May 2026 06:50 PM (IST)
Updated Date: Wed, 06 May 2026 06:53 PM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਸਬੰਧੀ ਸਖਤ ਸਜ਼ਾਵਾਂ ਦੇਣ ਲਈ ਬਣਾਏ ਗਏ ਕਾਨੂੰਨ ਨੂੰ ਪਾਸ ਕਰਨ ਦੇ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੇ ਪੰਜਾਬ ’ਚ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ ਹੈ। ਜਿਸ ਤਹਿਤ ਇਹ ਯਾਤਰਾ 8 ਮਈ ਸ਼ੁੱਕਰਵਾਰ ਨੂੰ ਧਨੌਲਾ ਵਿਖੇ ਪਹੁੰਚੇਗੀ, ਇਸ ਯਾਤਰਾ ਦਾ ਮੰਡੀ ਧਨੌਲਾ ਵਿਖੇ ਲੋਕਾਂ ਦੇ ਭਾਰੀ ਇਕੱਠ ਵੱਲੋਂ ਸਵਾਗਤ ਕੀਤਾ ਜਾਵੇਗਾ। ਇਸ ਸਵਾਗਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਨਗੇ। ਇਸ ਦੀ ਤਿਆਰੀ ਲਈ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ, ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਨੇ ਧਨੌਲਾ ਵਿਖੇ ਭਗਵੰਤ ਮਾਨ ਦੇ ਸਵਾਗਤ ਲਈ ਅਤੇ ਹੋਣ ਵਾਲੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਪੂਰੇ ਜ਼ਿਲ੍ਹੇ ਦੀਆਂ ਵੱਖ-ਵੱਖ ਪ੍ਰਸ਼ਾਸਨ ਇੱਕ ਟੀਮਾਂ ਪਹੁੰਚੀਆਂ ਹੋਈਆਂ ਸਨ। ਡਿਪਟੀ ਕਮਿਸ਼ਨਰ ਬਰਨਾਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਤੇ ਦਿਸ਼ਾ-ਨਿਰਦੇਸ਼ ਦਿੱਤੇ। ਜਨਤਾ ਲਈ ਪਾਣੀ ਦਾ ਪ੍ਰਬੰਧ, ਹੋਰ ਪ੍ਰਬੰਧ, ਟੈਂਟ ਦਾ ਪ੍ਰਬੰਧ, ਸਾਰਾ ਕੁਝ ਅਲੱਗ ਅਲੱਗ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਮੌਕੇ ਭਾਰੀ ਗਿਣਤੀ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।