ਹੋਣਹਾਰ ਵਿਦਿਆਰਥਣ ਰਜਨੀ ਕੌਰ ਦਾ ਵਿਸ਼ੇਸ਼ ਸਨਮਾਨ
ਹੋਣਹਾਰ ਵਿਦਿਆਰਥਣ ਰਜਨੀ ਕੌਰ ਦਾ ਵਿਸ਼ੇਸ਼ ਸਨਮਾਨ
Publish Date: Wed, 20 May 2026 05:01 PM (IST)
Updated Date: Wed, 20 May 2026 05:04 PM (IST)

- ਵਿਦਿਆਰਥਣ ਨੇ ਸਕੂਲ ਦਾ ਨਾਂ ਕੀਤਾ ਰੋਸ਼ਨ : ਪ੍ਰਿੰਸੀਪਲ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ ਭਵਾਨੀਗੜ੍ਹ : ਪਿੰਡ ਅਕਬਰਪੁਰ ਸਥਿਤ ਗੁਰੂ ਰਾਮ ਦਾਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੀਬੀਐੱਸਈ ਬੋਰਡ ਦੀ ਬਾਰ੍ਹਵੀਂ ਜਮਾਤ (ਕਾਮਰਸ) ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਵਿਦਿਆਰਥਣ ਰਜਨੀ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਵਿੱਚੋਂ 95.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕਰਨ ਵਾਲੀ ਰਜਨੀ ਕੌਰ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸਨਮਾਨਿਤ ਕਰ ਕੇ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਹਰਪ੍ਰੀਤ ਕੌਰ, ਸਕੂਲ ਸੁਸਾਇਟੀ ਦੇ ਪ੍ਰਧਾਨ ਮਾਲਵਿੰਦਰ ਸਿੰਘ, ਡਾਇਰੈਕਟਰ ਬੀਰ ਇੰਦਰ ਸਿੰਘ ਅਤੇ ਵਾਈਸ ਪ੍ਰਧਾਨ ਅਰੁਣ ਕੁਮਾਰ ਵੱਲੋਂ ਵਿਦਿਆਰਥਣ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਕਿਹਾ ਕਿ ਰਜਨੀ ਕੌਰ ਨੇ ਆਪਣੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਨਾ ਸਿਰਫ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ, ਸਗੋਂ ਆਪਣੇ ਮਾਤਾ-ਪਿਤਾ ਅਤੇ ਪਿੰਡ ਦਾ ਵੀ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਹੋਰ ਬੱਚਿਆਂ ਲਈ ਪ੍ਰੇਰਣਾ ਸਰੋਤ ਬਣਦੇ ਹਨ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਉਹ ਭਵਿੱਖ ਵਿੱਚ ਹੋਰ ਉੱਚਾਈਆਂ ਹਾਸਲ ਕਰ ਸਕਣ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵੀ ਰਜਨੀ ਕੌਰ ਨੂੰ ਵਧਾਈ ਦਿੱਤੀ ਗਈ ਅਤੇ ਉਸਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਪੂਜਾ ਰਾਣੀ, ਗੁਰਜੀਤ ਸਿੰਘ ਗਿੱਲ, ਬਿੱਕਰ ਸਿੰਘ ਅਤੇ ਵਿਦਿਆਰਥਣ ਦੇ ਪਿਤਾ ਰਾਜਵੀਰ ਸਿੰਘ ਆਦਿ ਹਾਜ਼ਰ ਸਨ।