ਵਿਦਿਆਰਥਣ ਨੇ ਕਰਾਟੇ ’ਚ ਜਿੱਤਿਆ ਚਾਂਦੀ ਦਾ ਤਮਗਾ
ਵਿਦਿਆਰਥਣ ਨੇ ਕਰਾਟੇ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਗਮਾ
Publish Date: Sun, 17 May 2026 06:10 PM (IST)
Updated Date: Mon, 18 May 2026 04:09 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਵਾਈਐੱਸ ਸਕੂਲ, ਬਰਨਾਲਾ ਦੀ ਤੀਜੀ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਨਮੀਤ ਨੇ 11ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਮਗਾ ਹਾਸਲ ਕੀਤਾ ਹੈ। ਇਸ ਪ੍ਰਾਪਤੀ ਨਾਲ ਨਾ ਸਿਰਫ਼ ਸਕੂਲ ਸਗੋਂ ਪੂਰੇ ਜ਼ਿਲ੍ਹੇ ਦਾ ਨਾਮ ਰੋਸ਼ਨ ਹੋਇਆ ਹੈ। ਗੁਨਮੀਤ ਨੇ ਮੁਕਾਬਲੇ ਦੌਰਾਨ ਵਧੀਆ ਤਕਨੀਕ, ਆਤਮ-ਵਿਸ਼ਵਾਸ ਤੇ ਅਨੁਸ਼ਾਸਨ ਦਾ ਸਬੂਤ ਦਿੱਤਾ। ਉਸ ਦੇ ਜ਼ੋਰਦਾਰ ਪ੍ਰਦਰਸ਼ਨ ਨੇ ਦਰਸ਼ਕਾਂ ਤੇ ਜੱਜਾਂ ਨੂੰ ਪ੍ਰਭਾਵਿਤ ਕੀਤਾ। ਫਾਈਨਲ ਮੁਕਾਬਲੇ ’ਚ ਸਖ਼ਤ ਟੱਕਰ ਤੋਂ ਬਾਅਦ ਉਸ ਨੇ ਦੂਜਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਨੇ ਗੁਨਮੀਤ ਦੀ ਇਸ ਸਫਲਤਾ ’ਤੇ ਮਾਣ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਉਸ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਗੁਨਮੀਤ ਦੇ ਕੋਚ ਅਤੇ ਮਾਪਿਆਂ ਨੇ ਵੀ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ। ਇਸ ਮੌਕੇ ਸਕੂਲ ’ਚ ਖੁਸ਼ੀ ਦਾ ਮਾਹੌਲ ਹੈ ਅਤੇ ਵਿਦਿਆਰਥੀਆਂ ਨੂੰ ਵੀ ਗੁਨਮੀਤ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਗੁਨਮੀਤ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਲਈ ਇੱਕ ਪ੍ਰੇਰਨਾ ਬਣਕੇ ਉਭਰੀ ਹੈ।