ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚੇ ਸਨਮਾਨਿਤ
ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Publish Date: Sat, 18 Apr 2026 06:02 PM (IST)
Updated Date: Sun, 19 Apr 2026 04:10 AM (IST)
ਗੁਰਪ੍ਰੀਤ ਸਿੰਘ, ਪੰਜਾਬੀ ਜਾਗਰਣ, ਹੰਡਿਆਇਆ : ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦਾ 8ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਨੇ ਦੱਸਿਆ ਕਿ ਪਹਿਲੀ ਪੁਜੀਸ਼ਨ ਰਾਜਵੀਰ ਕੌਰ ਅਤੇ ਦੂਜੀ ਪੁਜੀਸ਼ਨ ਕਰਨਵੀਰ ਸਿੰਘ ਅਤੇ ਤੀਜੀ ਪੁਜੀਸ਼ਨ ਪ੍ਰਵੀਨ ਨੇ ਹਾਸਲ ਕੀਤੀ। ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਸਾਵਾ ਸਿੰਘ ਭਰੀ ਐਮਸੀ ਨਗਰ ਪੰਚਾਇਤ ਹੰਡਿਆਇਆ ਵੱਲੋਂ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਮੁਖੀ ਹਰਪ੍ਰੀਤ ਸਿੰਘ, ਰਣਜੀਤ ਸਿੰਘ ਜੰਡੂ, ਪ੍ਰਿਤਪਾਲ ਸਿੰਘ, ਰੁਪਿੰਦਰ ਸਿੰਘ,ਮੈਡਮ ਵਰਸ਼ਾ, ਸਵਾਤੀ, ਹਿਤਾਕਸ਼ੀ, ਜੋਤੀ, ਪ੍ਰਿਯੰਕਾ, ਜਸਪਿੰਦਰ ਕੌਰ, ਕੋਮਲ ਗੋਇਲ, ਪ੍ਰਵੀਨ ਕੁਮਾਰੀ, ਮੋਨੂੰ, ਮਨਦੀਪ ਸ਼ਰਮਾ ਆਦਿ ਹਾਜ਼ਰ ਸਨ।