ਐੱਲਪੀਜੀ, ਪੈਟਰੋਲ ਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ : ਅੰਕੁਰ ਮਹਿੰਦਰੂ
ਐਲਪੀਜੀ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ: ਅੰਕੁਰ ਮਹਿੰਦਰੂ
Publish Date: Wed, 11 Mar 2026 06:04 PM (IST)
Updated Date: Wed, 11 Mar 2026 06:06 PM (IST)
- ਕਿਹਾ, ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਰਾਜ ਵਿੱਚ ਮੋਟਰ ਵਾਹਨਾਂ ਲਈ ਪੈਟਰੋਲ ਡੀਜ਼ਲ ਅਤੇ ਘਰੇਲੂ ਵਰਤੋਂ ਦੀ ਐੱਲਪੀਜੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਵੱਲੋਂ ਜ਼ਿਲ੍ਹੇ ਦੀਆਂ ਗੈਸ ਏਜੰਸੀਆਂ ਤੇ ਪੈਟਰੋਲ ਡੀਜ਼ਲ ਡੀਲਰਾਂ ਅਤੇ ਤੇਲ ਕੰਪਨੀਆਂ ਦੇ ਨੁਮਾਇੰਦੀਆ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਗਿਆ ਕਿ ਐੱਲਪੀਜੀ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ। ਲੋਕਾਂ ਨੂੰ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਨਾ ਹੀ ਕਿਸੇ ਕਿਸਮ ਦੀਆਂ ਅਫਵਾਹਾਂ ’ਤੇ ਯਕੀਨ ਕਰਨ ਦੀ ਲੋੜ ਹੈ। ਉਨ੍ਹਾਂ ਹਦਾਇਤ ਦਿੱਤੀ ਕਿ ਐਲਪੀਜੀ, ਪੈਟਰੋਲ ਜਾਂ ਡੀਜ਼ਲ ਦੀ ਚੋਰੀ ਜਾਂ ਕਾਲਾਬਾਜ਼ਾਰੀ ਨਾ ਹੋਣ ਦਿੱਤੀ ਜਾਵੇ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਗੈਸ ਏਜੰਸੀਆਂ ਦੇ ਨੁਮਾਇੰਦਿਆਂ ਵੱਲੋਂ ਦੱਸਿਆ ਗਿਆ ਕਿ ਪਿਛਲੇ ਤਿੰਨ-ਚਾਰ ਦਿਨਾਂ ਤੋਂ ਆਨਲਾਈਨ ਬੁਕਿੰਗ ਲਈ ਵਰਤਿਆ ਜਾਣ ਵਾਲਾ ਸਰਵਰ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ, ਜਿਸ ਕਾਰਨ ਲੋਕਾਂ ਨੂੰ ਸਿਲੰਡਰ ਦੀ ਬੁਕਿੰਗ ਕਰਵਾਉਣ ਵਿੱਚ ਮੁਸ਼ਕਿਲ ਆ ਰਹੀ ਹੈ। ਬੁਕਿੰਗ ਹੋਣ ਉਪਰੰਤ ਸਿਲੰਡਰ ਦੀ ਡਲਿਵਰੀ ਸਮੇਂ ਉਪਭੋਗਤਾ ਪਾਸ ਮੋਬਾਈਲ ਓਟੀਪੀ ਸਮੇਂ ਸਿਰ ਨਹੀਂ ਆ ਰਹੇ, ਜਿਸ ਕਾਰਨ ਸਿਲੰਡਰ ਦੀ ਡਲਿਵਰੀ ਕਰਨ ਵਿੱਚ ਮੁਸ਼ਕਿਲ ਆ ਰਹੀ ਹੈ। ਇਸ ਮੌਕੇ ਡੀਐੱਫਐੱਸਸੀ ਮੇਜਰ ਗੁਰਪ੍ਰੀਤ ਸਿੰਘ ਕੰਗ ਆਦਿ ਮੌਜੂਦ ਸਨ।