ਕੇਂਦਰ ਖ਼ਿਲਾਫ਼ 12 ਦੀ ਦੇਸ਼ ਵਿਆਪੀ ਹੜਤਾਲ ਦਾ ਕੀਤਾ ਸਮਰਥਨ
ਕੇਂਦਰ ਖਿਲਾਫ 12 ਦੀ ਦੇਸ਼ ਵਿਆਪੀ ਹੜਤਾਲ ਦਾ ਕੀਤਾ ਸਮਰਥਨ
Publish Date: Wed, 04 Feb 2026 05:24 PM (IST)
Updated Date: Wed, 04 Feb 2026 05:26 PM (IST)
- ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਉੱਘੇ ਸਿਆਸੀ ਚਿੰਤਕ ’ਤੇ ਸੀਨੀਅਰ ਆਗੂ ਹਮੀਰ ਸਿੰਘ
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ
ਭਵਾਨੀਗੜ੍ਹ : ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫਾਰਮ (ਆਈਡੀਪੀ) ਦੀ ਸੂਬਾ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੱਗੂਵਾਲਾ ਵਿਖੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਧਨੇਠਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਅੰਦਰ ਕੇਂਦਰ ਸਰਕਾਰ ਵੱਲੋਂ ਫੈਡਰਲਿਜ਼ਮ ਦੀ ਸੰਵਿਧਾਨਿਕ ਵੈਧਤਾ ਦੇ ਉਲਟ ਕੇਂਦਰੀਕਰਨ ਦੀ ਸੌੜੀ ਨੀਅਤ ਅਤੇ ਕਾਰਪੋਰੇਟ ਘਰਾਣਿਆਂ ਦੇ ਮਨਸਿਆਂ ਅਨੁਸਾਰ ਪਾਰਲੀਮੈਂਟ ਦੇ ਸੈਸ਼ਨ ਅੰਦਰ ਬਿਜਲੀ ਸੋਧ ਬਿਲ 2025 ਲਿਆਉਣ, ਬੀਜ਼(ਸੀਡ) ਬਿੱਲ ਲਿਆਉਣ, 29 ਲੇਬਰ ਕਾਨੂੰਨਾਂ ਨੂੰ ਖਤਮ ਕਰ ਕੇ 4 ਲੇਬਰ ਕੋਡ ਦਾ ਕਾਨੂੰਨ ਬਣਾਉਣ ਅਤੇ ਮਗਨਰੇਗਾ ਕਾਨੂੰਨ ਦੀ ਥਾਂ ਨਵੇਂ ਬਣਾਏ ਵਿਕਸਤ ਭਾਰਤ ‘ਜੀ ਰਾਮ ਜੀ’ ਕਾਨੂੰਨ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਟਰੇਡ ਯੂਨੀਅਨਾਂ, ਕਿਸਾਨ, ਮਜ਼ਦੂਰ ’ਤੇ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ ’ਤੇ ਹੋ ਰਹੀ ਦੇਸ਼ ਵਿਆਪੀ ਹੜਤਾਲ ਦਾ ਪੂਰਨ ਸਮਰਥਨ ਕਰਨ ਦਾ ਫੈਸਲਾ ਕੀਤਾ ਅਤੇ ਸਾਂਝੇ ਵਿਰੋਧ ਪ੍ਰਦਰਸ਼ਨਾਂ ਅੰਦਰ ਭਰਵੀਂ ਸ਼ਮੂਲੀਅਤ ਵੀ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਅੰਦਰ ਵਿਸ਼ੇਸ਼ ਤੌਰ ’ਤੇ ਉੱਘੇ ਸਿਆਸੀ ਚਿੰਤਕ ਤੇ ਸੀਨੀਅਰ ਆਗੂ ਹਮੀਰ ਸਿੰਘ, ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ, ਸੂਬਾ ਸਕੱਤਰ ਤਰਲੋਚਨ ਸਿੰਘ ਸੂਲਰ ਘਰਾਟ, ਸੂਬਾ ਖਜਾਨਚੀ ਫਲਜੀਤ ਸਿੰਘ, ਗਰਮੀਤ ਸਿੰਘ ਥੂਹੀ, ਤਾਰਾ ਸਿੰਘ ਫੱਗੂਵਾਲਾ ਅਤੇ ਡੈਮੋਕ੍ਰੇਟਿਕ ਮਨਰੇਗਾ ਫਰੰਟ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਸਿੰਘ ਕਨਸੂਹਾ ਨੇ ਸ਼ਮੂਲੀਅਤ ਕੀਤੀ।