ਨਗਰ ਨਿਗਰ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਵਿੱਚ ਉਸ ਵੇਲੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ, ਜਦੋਂ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਰਜਨੀ ਰਾਣੀ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਤੋਂ ਬਾਅਦ ਵੱਡਾ ਵਿਵਾਦ ਖੜ੍ਹਾ ਹੋ ਗਿਆ। ਇਸ ਕਾਰਵਾਈ ਨੂੰ ਸੱਤਾਧਾਰੀ ਧਿਰ ਦੀ ਕਥਿਤ ਧੱਕੇਸ਼ਾਹੀ ਕਰਾਰ ਦਿੰਦਿਆਂ ਰੋਸ ਵਿੱਚ ਆਏ ਭਾਜਪਾ ਆਗੂਆਂ ਅਤੇ ਸਮੱਰਥਕਾਂ ਨੇ ਡੀ.ਸੀ. ਦਫ਼ਤਰ ਅੱਗੇ ਜ਼ੋਰਦਾਰ ਧਰਨਾ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਨਗਰ ਨਿਗਰ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਵਿੱਚ ਉਸ ਵੇਲੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ, ਜਦੋਂ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਰਜਨੀ ਰਾਣੀ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਤੋਂ ਬਾਅਦ ਵੱਡਾ ਵਿਵਾਦ ਖੜ੍ਹਾ ਹੋ ਗਿਆ। ਇਸ ਕਾਰਵਾਈ ਨੂੰ ਸੱਤਾਧਾਰੀ ਧਿਰ ਦੀ ਕਥਿਤ ਧੱਕੇਸ਼ਾਹੀ ਕਰਾਰ ਦਿੰਦਿਆਂ ਰੋਸ ਵਿੱਚ ਆਏ ਭਾਜਪਾ ਆਗੂਆਂ ਅਤੇ ਸਮੱਰਥਕਾਂ ਨੇ ਡੀ.ਸੀ. ਦਫ਼ਤਰ ਅੱਗੇ ਜ਼ੋਰਦਾਰ ਧਰਨਾ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਭਾਜਪਾ ਇਸ ਲੜਾਈ ਵਿੱਚ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਵੀ ਧਰਨੇ ਵਿੱਚ ਸ਼ਾਮਲ ਹੋ ਕੇ ਇਸ ਨੂੰ 'ਲੋਕਤੰਤਰ ਦਾ ਕਤਲ' ਦੱਸਿਆ।
ਪੀੜਤ ਉਮੀਦਵਾਰ ਰਜਨੀ ਰਾਣੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ ਗੰਭੀਰ ਸਿਆਸੀ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਪਹਿਲਾਂ ਪ੍ਰਸ਼ਾਸਨ ਨੇ ਉਨ੍ਹਾਂ ਦੇ ਨਾਮਜ਼ਦਗੀ ਪੱਤਰਾਂ ਨੂੰ ਬਕਾਇਦਾ ਪ੍ਰਵਾਨ ਕਰ ਲਿਆ ਸੀ ਪਰ ਬਾਅਦ ਵਿੱਚ ਬਦਨੀਤੀ ਤਹਿਤ ਇਸ ਦੇ ਅੱਗੇ "ਨਹੀਂ" ਸ਼ਬਦ ਲਿਖ ਕੇ ਇਸ ਨੂੰ ਰੱਦ ਕਰ ਦਿੱਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਫ਼ਾਰਮ ’ਤੇ ਲਿਖੀ ਗਈ ਲਿਖਾਈ ਵੀ ਮੈਚ ਨਹੀਂ ਕਰ ਰਹੀ, ਜੋ ਸਾਫ਼ ਇਸ਼ਾਰਾ ਕਰਦੀ ਹੈ ਕਿ ਇਹ ਸਭ ਕੁਝ ਆਮ ਆਦਮੀ ਪਾਰਟੀ ਦੀ ਸ਼ਹਿ ’ਤੇ ਹੋਇਆ ਹੈ।