ਟੰਡਨ ਸਕੂਲ ਦੇ ਵਿਦਿਆਰਥੀਆਂ ਨੇ ਵਾਟਰ ਰਾਈਡਾਂ, ਵੇਵ ਪੂਲ ਦਾ ਮਾਣਿਆ ਆਨੰਦ
ਟੰਡਨ ਸਕੂਲ ਦੇ ਵਿਦਿਆਰਥੀਆਂ ਨੇ ਵਾਟਰ ਰਾਈਡਾਂ, ਵੇਵ ਪੂਲ ਦਾ ਆਨੰਦ ਮਾਣਿਆ
Publish Date: Wed, 13 May 2026 04:08 PM (IST)
Updated Date: Wed, 13 May 2026 04:12 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਟੰਡਨ ਇੰਟਰਨੈਸ਼ਨਲ ਸਕੂਲ ਵੱਲੋਂ ਵਿਦਿਆਰਥੀਆਂ ਲਈ ਹਾਰਡੀਬਰਡ ਵਾਟਰ ਪਾਰਕ ਦਾ ਇੱਕ ਰੋਮਾਂਚਕ ਅਤੇ ਮਨੋਰੰਜਕ ਇੱਕ ਰੋਜ਼ਾ ਟੂਰ ਕਰਵਾਇਆ ਗਿਆ। ਇਸ ਟੂਰ ’ਚ ਸਕੂਲ ਦੀ 6ਵੀਂ ਤੋਂ 10ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਵਾਟਰ ਰਾਈਡਾਂ, ਵੇਵ ਪੂਲ ਅਤੇ ਮਨੋਰੰਜਕ ਸਰਗਰਮੀਆਂ ਦਾ ਪੂਰਾ ਆਨੰਦ ਮਾਣਿਆ। ਟੂਰ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਅਨੁਸ਼ਾਸਨ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ। ਵਿਦਿਆਰਥੀਆਂ ਨੇ ਟੂਰ ਦੌਰਾਨ ਆਪਣੇ ਦੋਸਤਾਂ ਨਾਲ ਖੂਬ ਮੌਜ-ਮਸਤੀ ਕੀਤੀ। ਬੱਚਿਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਸਾਫ਼ ਦਿਖਾਈ ਦੇ ਰਿਹਾ ਸੀ। ਟੂਰ ਦੌਰਾਨ ਵਿਦਿਆਰਥੀਆਂ ਲਈ ਖਾਣ-ਪੀਣ ਅਤੇ ਹੋਰ ਸਹੂਲਤਾਂ ਦਾ ਵੀ ਵਧੀਆ ਪ੍ਰਬੰਧ ਕੀਤਾ ਗਿਆ ਸੀ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਟੀਮ ਵਰਕ, ਅਨੁਸ਼ਾਸਨ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਟੂਰ ਦੇ ਅੰਤ ’ਚ ਵਿਦਿਆਰਥੀਆਂ ਨੇ ਇਸ ਯਾਤਰਾ ਨੂੰ ਬਹੁਤ ਹੀ ਰੋਚਕ, ਜਾਣਕਾਰੀਭਰਪੂਰ ਅਤੇ ਯਾਦਗਾਰ ਦੱਸਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਕਿਹਾ ਕਿ ਅਜਿਹੇ ਮਨੋਰੰਜਕ ਦੌਰੇ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ, ਆਤਮ-ਵਿਸ਼ਵਾਸ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ-ਨਾਲ ਵਿਦਿਆਰਥੀਆਂ ਲਈ ਮਨੋਰੰਜਕ ਅਨੁਭਵ ਵੀ ਬਹੁਤ ਜ਼ਰੂਰੀ ਹਨ। ਸਕੂਲ ਦੇ ਐੱਮਡੀ ਸ਼ਿਵ ਸਿੰਗਲਾ ਨੇ ਕਿਹਾ ਕਿ ਸਕੂਲ ਹਮੇਸ਼ਾ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਟੂਰ ਵਿਦਿਆਰਥੀਆਂ ’ਚ ਨਵੀਂ ਉਰਜਾ ਅਤੇ ਖੁਸ਼ੀ ਭਰਦੇ ਹਨ ਅਤੇ ਉਹਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਜੀਵਨ ਦਾ ਆਨੰਦ ਮਾਣਣਾ ਵੀ ਸਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਆਉਣ ਵਾਲੇ ਸਮੇਂ ’ਚ ਵੀ ਵਿਦਿਆਰਥੀਆਂ ਲਈ ਅਜਿਹੀਆਂ ਗਤੀਵਿਧੀਆਂ ਕਰਵਾਉਂਦੇ ਰਹਾਂਗੇ, ਕਿਉਂਕਿ ਸਿੱਖਿਆ ਦੇ ਨਾਲ ਮਨੋਰੰਜਨ, ਆਪਸੀ ਸਾਂਝ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਵੀ ਬੱਚਿਆਂ ਦੀ ਸ਼ਖਸੀਅਤ ਨਿਰਮਾਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।