ਅਧਿਆਪਕਾਂ ਨੇ ਹਲਕਾ ਵਿਧਾਇਕ ਉੱਗੋਕੇ ਦੀ ਰਿਹਾਇਸ਼ ਦੇ ਬਾਹਰ ਲਾਇਆ ਧਰਨਾ
ਅਧਿਆਪਕਾਂ ਨੇ ਹਲਕਾ ਵਿਧਾਇਕ ਉੱਗੋਕੇ ਦੀ ਰਿਹਾਇਸ਼ ਦੇ ਬਾਹਰ ਲਾਇਆ ਧਰਨਾ
Publish Date: Mon, 02 Mar 2026 06:15 PM (IST)
Updated Date: Tue, 03 Mar 2026 04:06 AM (IST)

ਅਧਿਆਪਕਾਂ ’ਤੇ ਬੇਲੋੜੀ ਟੈੱਟ ਦੀ ਸ਼ਰਤ ਥੋਪ ਜਾਣ ਦਾ ਵਿਰੋਧ ਟੈੱਟ ਸਬੰਧੀ ਵਿਧਾਨ ਸਭਾ ’ਚ ਬਿੱਲ ਪਾਸ ਕਰਨ ਲਈ ਦਿੱਤਾ ਮੰਗ ਪੱਤਰ ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਅਧਿਆਪਕਾਂ ਨੇ ਹਲਕਾ ਵਿਧਾਇਕ ਉੱਗੋਕੇ ਦੀ ਰਿਹਾਇਸ਼ ਦੇ ਬਾਹਰ ਲਾਇਆ ਧਰਨਾ ਟੈੱਟ ਸਬੰਧੀ ਵਿਧਾਨ ਸਭਾ ’ਚ ਬਿੱਲ ਪਾਸ ਕਰਨ ਲਈ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ। ਤਪਾ ਮੰਡੀ ਅਧਿਆਪਕਾਂ ਦੇ ਸੇਵਾ ਵਿਚ ਬਣੇ ਰਹਿਣ ਅਤੇ ਤਰੱਕੀਆਂ ਤੇ ਟੀਈਟੀ ਦੀ ਸ਼ਰਤ ਲਗਾਉਣ ਖ਼ਿਲਾਫ਼ ਸਮੂਹ ਸੰਘਰਸ਼ੀ ਅਧਿਆਪਕ ਜਥੇਬੰਦੀਆਂ ਦੇ ਸੱਦੇ ’ਤੇ ਇਕੱਤਰ ਹੋਏ ਅਧਿਆਪਕਾਂ ਨੇ ਅੱਜ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਉਪਰੰਤ ਉਨ੍ਹਾਂ ਵਿਧਾਇਕ ਦੇ ਪੀਏ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਰੋਸ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਇਸ ਮਾਮਲੇ ਵਿਚ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਬਿੱਲ/ਮਤਾ ਪਾਸ ਕੀਤਾ ਜਾਵੇ ਅਤੇ ਸੁਪਰੀਮ ਕੋਰਟ ਦੇ ਗੈਰ ਵਾਜਿਬ ਫ਼ੈਸਲੇ ਵਿਰੁੱਧ ਰਿਵਿਊ ਪਟੀਸ਼ਨ ਦਾਇਰ ਕਰਦੇ ਹੋਏ ਪੈਂਡਿੰਗ ਤਰੱਕੀਆਂ ਮੁਕੰਮਲ ਕੀਤੀਆਂ ਜਾਣ। ਇਸ ਮੌਕੇ ਅਧਿਆਪਕ ਆਗੂਆਂ ਰਾਜੀਵ ਕੁਮਾਰ, ਹਰਿੰਦਰ ਮੱਲ੍ਹੀਆਂ, ਪਰਮਿੰਦਰ ਬਰਨਾਲਾ, ਯਸ਼ਪਾਲ ਤਪਾ ਤੇ ਜਸਵੀਰ ਬੀਹਲਾ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਐਨਸੀਟੀਈ ਦੇ ਨੋਟੀਫਿਕੇਸ਼ਨ ਦੀ ਅਣਦੇਖੀ ਕਰਦਿਆਂ 01.09.2025 ਦੇ ਫ਼ੈਸਲੇ ਕਾਰਨ ਸਭ ਅਧਿਆਪਕਾਂ ’ਤੇ ਬੇਲੋੜੀ ਟੈੱਟ ਦੀ ਸ਼ਰਤ ਥੋਪ ਦਿੱਤੀ ਗਈ ਹੈ। ਇਸ ਸਮੇਂ ਦੌਰਾਨ ਸਿੱਖਿਆ ਮੰਤਰੀ, ਮੁੱਖ ਮੰਤਰੀ ਜਾਂ ਪੰਜਾਬ ਸਰਕਾਰ ਵੱਲੋਂ ਇਸ ਗੈਰ ਸੰਵਿਧਾਨਿਕ ਫ਼ੈਸਲੇ ਵਿਰੁੱਧ ਨਾ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਪਾਈ ਗਈ ਹੈ ਅਤੇ ਨਾ ਹੀ ਵਿਧਾਨ ਸਭਾ ਵਿਚ ਬਿੱਲ ਪਾਸ ਕਰਕੇ ਅਧਿਆਪਕਾਂ ਨੂੰ ਰਾਹਤ ਦਿੱਤੀ ਗਈ ਹੈ। ਉਨ੍ਹਾਂ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਐਨ ਸੀ ਟੀ ਈ ਦੇ ਨੋਟੀਫਿਕੇਸ਼ਨ ਦੀ ਅਣਦੇਖੀ ਕਰਕੇ 01.09.2025 ਨੂੰ ਸਾਰੇ ਅਧਿਆਪਕਾਂ ਤੇ ਥੋਪੇ ਟੈੱਟ ਦੇ ਗੈਰ ਸੰਵਿਧਾਨਿਕ ਫ਼ੈਸਲੇ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤਾ ਜਾਵੇ, ਟੈੱਟ ਲਾਗੂ ਹੋਣ ਤੋਂ ਪਹਿਲਾਂ ਐਨ ਸੀ ਟੀ ਈ ਵੱਲੋਂ ਨਿਰਧਾਰਿਤ ਕੀਤੀਆਂ ਯੋਗਤਾਵਾਂ ਅਤੇ ਸਮੇਂ ਸਮੇਂ ਤੇ ਵੱਖ-ਵੱਖ ਟੈਸਟਾਂ ਦੀ ਮੈਰਿਟ ਅਨੁਸਾਰ ਨਿਯੁਕਤ ਕੀਤੇ ਗਏ ਅਧਿਆਪਕਾਂ ਨੂੰ ਇਨਸਾਫ਼ ਦਵਾਉਣ ਲਈ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਖਲ ਕੀਤੀ ਜਾਵੇ, ਟੈੱਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ ਦੀਆਂ ਤੁਰੰਤ ਪਦਉਨਤੀਆਂ ਕੀਤੀਆਂ ਜਾਣ, ਟੈੱਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ ਤੇ 8 ਮਾਰਚ ਦੇ ਜਬਰੀ ਥੋਪੇ ਟੈੱਟ ਦਾ ਟੈਸਟ ਰੱਦ ਕੀਤਾ ਜਾਵੇ ਅਤੇ ਇਹਨਾਂ ਅਧਿਆਪਕਾਂ ਤੇ 15 ਮਾਰਚ ਨੂੰ ਮੁਢਲੀ ਨਿਯੁਕਤੀ ਲਈ ਲਿਆ ਜਾ ਰਿਹਾ ਟੈੱਟ ਥੋਪਣਾ ਬੰਦ ਕੀਤਾ ਜਾਵੇ। ਇਸ ਮੌਕੇ ਜਬਰੀ ਥੋਪੀ ਟੀਈਟੀ ਦੀ ਸ਼ਰਤ ਖ਼ਿਲਾਫ ਸੰਘਰਸ਼ ਨੂੰ ਅੱਗੇ ਵਧਾਉਣ ਦਾ ਅਹਿਦ ਲਿਆ ਗਿਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਤੇਜਿੰਦਰ ਸਿੰਘ ਤੇਜੀ, ਨਿਰਮਲ ਚੁਹਾਣਕੇ,ਲਖਵੀਰ ਭਦੌੜ, ਨਿਰਮਲ ਸਿੰਘ ਪੱਖੋ ਕਲਾਂ, ਸੁਖਚੈਨ ਸਿੰਘ, ਸੁਖਵਿੰਦਰ ਕੌਰ ਪੂਨਮ, ਜਗਜੀਤ ਕੌਰ ਢਿੱਲਵਾਂ, ਸੁਖਪਾਲ ਤਪਾ, ਕੁਲਦੀਪ ਰਾਣੀ, ਜਸਵੀਰ ਕੌਰ, ਸੁਖਦੀਪ ਤਪਾ, ਮਨਮੋਹਨ ਭੱਠਲ, ਸੱਤਪਾਲ ਬਾਂਸਲ, ਦਲਜਿੰਦਰ ਸਿੰਘ, ਪਰਮਜੀਤ ਸਿੰਘ, ਮਲਕੀਤ ਪੱਤੀ, ਕਰਮਜੀਤ ਭੋਤਨਾ, ਸੂਰੀਆ ਕੁਮਾਰ, ਸਤਨਾਮ ਭੋਤਨਾ ਆਦਿ ਵੀ ਹਾਜ਼ਰ ਸਨ।