ਗੋਬਿੰਦ ਸਕੂਲ ’ਚ ਚੁਣੇ ਹੋਏ ਕੌਂਸਲ ਮੈਂਬਰਾਂ ਲਈ ਸਹੁੰ ਚੁੱਕ ਸਮਾਗਮ ਕਰਵਾਇਆ
ਗੋਬਿੰਦ ਸਕੂਲ ’ਚ ਚੁਣੇ ਹੋਏ ਕਾਊਂਂਸਲ ਮੈਂਬਰਾਂ ਲਈ ਸਹੁੰ ਚੁੱਕ ਸਮਾਗਮ ਕਰਵਾਇਆ
Publish Date: Tue, 12 May 2026 04:53 PM (IST)
Updated Date: Tue, 12 May 2026 04:54 PM (IST)

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ, ਭਦੌੜ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨਵੇਂ ਸ਼ੈਸ਼ਨ ਲਈ ਹਾਊਸਾਂ (ਐਸਟਰ, ਪ੍ਰਿਮੁਲਾ, ਡੈਫ਼ੋਡਿਲ ਅਤੇ ਟਿਊਲਿਪ) ਤੇ ਚੁਣੇ ਹੋਏ ਕਾਊਂਸਲ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਬੜੇ ਹੀ ਗੌਰਵਮਈ ਢੰਗ ਨਾਲ ਕਰਵਾਇਆ ਗਿਆ। ਸਕੂਲ ਦੇ ਇਸ ਸਮਾਗਮ ਦੌਰਾਨ ਹਾਊਸ ਇੰਚਾਰਜਾਂ, ਸਕੂਲ ਦੇ ਹੈੱਡ ਬੁਆਏ, ਹੈੱਡ ਗਰਲ, ਹਾਊਸ ਕੈਪਟਨ, ਵਾਈਸ ਕੈਪਟਨ ਅਤੇ ਹੋਰ ਵਿਦਿਆਰਥੀ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਸਮਾਗਮ ਦੀ ਸ਼ੁਰੂਆਤ ਪਰੇਡ ਨਾਲ ਹੋਈ। ਇਸ ਪਰੇਡ ’ਚ ਹਾਊਸ ਇੰਚਾਰਜਾਂ, ਸਕੂਲ ਦੇ ਹੈੱਡ ਬੁਆਏ, ਹੈੱਡ ਗਰਲ, ਹਾਊਸ ਕੈਪਟਨ, ਵਾਈਸ ਕੈਪਟਨ ਅਤੇ ਐੱਨ.ਸੀ.ਸੀ ਕੈਡਟਾਂ ਨੇ ਹਿੱਸਾ ਲਿਆ। ਇਸ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਸਾਹਿਬਾਨ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੀ ਸਹੁੰ ਚੁਕਾਈ। ਵਿਦਿਆਰਥੀਆਂ ਨੇ ਵੀ ਸਕੂਲ ਦੀ ਮਰਯਾਦਾ ਨੂੰ ਕਾਇਮ ਰੱਖਣ ਅਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਬਣਨ ਦਾ ਵਚਨ ਦਿੱਤਾ। ਇਸ ਮੌਕੇ ਸਕੂਲ ਦੇ ਸਰਪ੍ਰਸਤ ਡਾ. ਦਰਸ਼ਨ ਸਿੰਘ ਗਿੱਲ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐੱਮਡੀ ਰਿਚਾ ਪਨੇਸਰ ਗਿੱਲ ਵਿਸ਼ੇਸ਼ ਤੌਰ ‘ਤੇ ਮੌਜ਼ੂਦ ਰਹੇ। ਐੱਮਡੀ ਰਿਚਾ ਪਨੇਸਰ ਗਿੱਲ ਨੇ ਸਾਰੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਆਪਣੇ ਸੰਬੋਧਨ ’ਚ ਪ੍ਰਿੰਸੀਪਲ ਪੀਕੇ ਠਾਕੁਰ ਨੇ ਕਿਹਾ ਕਿ ਵਿਦਿਆਰਥੀ ਕੌਂਸਲ ਸਕੂਲ ਦੀ ਅਗਵਾਈ ਦਾ ਮਹੱਤਵਪੂਰਨ ਹਿੱਸਾ ਹੁੰਦੀ ਹੈ ਅਤੇ ਇਹ ਵਿਦਿਆਰਥੀਆਂ ’ਚ ਅਗਾਂਹਵਧੂ ਗੁਣਾਂ ਨੂੰ ਵਿਕਸਤ ਕਰਨ ’ਚ ਸਹਾਇਕ ਸਾਬਤ ਹੁੰਦੀ ਹੈ। ਉਨ੍ਹਾਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਵੱਡੀ ਗਿਣਤੀ ’ਚ ਹਾਜ਼ਰ ਸਨ। ਸਮਾਗਮ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਕੀਤਾ ਗਿਆ।