ਬਲੈਕਮੇਲ ਕਰਨ ਵਾਲਿਆਂ ਦੇ ਖ਼ਿਲਾਫ਼ ਮਾਮਲਾ ਦਰਜ
ਬਲੈਕਮੇਲ ਕਰਨ ਵਾਲਿਆਂ ਦੇ ਖਿਲਾਫ਼ ਮਾਮਲਾ ਦਰਜ
Publish Date: Fri, 08 May 2026 05:36 PM (IST)
Updated Date: Sat, 09 May 2026 04:09 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ ਇਕ ਬਰਨਾਲਾ ਦੀ ਪੁਲਿਸ ਵੱਲੋਂ ਬਲੈਕਮੇਲ ਕਰਨ ਵਾਲਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਾ ਹੈ। ਪੁਲਿਸ ਨੂੰ ਇਤਲਾਹ ਮਿਲੀ ਕਿ ਅਰਸ਼ਦੀਪ ਕੌਰ ਪਤਨੀ ਹਰਦੀਪ ਸਿੰਘ ਵਾਸੀ ਸੇਖਾ ਰੋਡ ਗਲੀ ਨੰਬਰ 5 ਬਰਨਾਲਾ, ਮਨਪ੍ਰੀਤ ਕੌਰ ਪਤਨੀ ਅਵਤਾਰ ਸਿੰਘ ਵਾਸੀ ਹਰੀ ਨਗਰ ਬਰਨਾਲਾ, ਤਰਸੇਮ ਸਿੰਘ ਪੁੱਤਰ ਸੇਖਾ ਰੋਡ ਗਲੀ ਨੰ 4 ਬਰਨਾਲਾ ਤੇ ਗਗਨਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਸੇਖਾ ਹਾਲ ਅਬਾਦ ਰਾਮਬਾਗ ਦੀ ਬੈਕਸਾਇਡ ਬਰਨਾਲਾ ਦਾ ਇਕ ਗਿਰੋਹ ਬਣਾਇਆ ਹੋਇਆ ਹੈ ਜੋ ਭੋਲੇ ਭਾਲੇ ਵਿਅਕਤੀਆਂ ਨੂੰ ਬਲੈਕਮੇਲ ਕਰਕੇ ਆਪਣੇ ਘਰ ਰਾਮਬਾਗ ਦੀ ਬੈਕਸਾਇਡ ਬਰਨਾਲਾ ਵਿਖੇ ਬੁਲਾ ਕੇ ਉਨ੍ਹਾਂ ਦੀ ਅਸ਼ਲੀਲ ਵੀਡੀਓ ਬਣਾਕੇ ਡਰਾ ਧਮਕਾ ਕੇ ਪੈਸੇ ਲੈਂਦੇ ਹਨ। ਪੁਲਿਸ ਨੇ ਇਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।