ਟੰਡਨ ਸਕੂਲ ਇੰਟਰਨੈਸ਼ਨਲ ਵਿਖੇ ਅਨਬੌਕ੍ਸ ਯੂ ਵਰਕਸ਼ਾਪ ਕਰਵਾਈ
ਟੰਡਨ ਸਕੂਲ ਇੰਟਰਨੈਸ਼ਨਲ ਵਿਖੇ ਅਨਬੋਕ੍ਸ ਯੂ ਵਰਕਸ਼ਾਪ ਕਰਵਾਈ
Publish Date: Wed, 29 Apr 2026 03:40 PM (IST)
Updated Date: Thu, 30 Apr 2026 04:01 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਇਲਾਕੇ ਦੀ ਪ੍ਰਸਿੱਧ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ’ਚ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਨੂੰ ਧਿਆਨ ’ਚ ਰੱਖਦਿਆਂ ਅਨਬੋਕ੍ਸ ਯੂ ਨਾਮਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦਾ ਮਕਸਦ ਬੱਚਿਆਂ ਦੇ ਅੰਦਰ ਲੁਕੇ ਹੋਏ ਹੁਨਰ ਨੂੰ ਬਾਹਰ ਲਿਆਉਣਾ ਅਤੇ ਉਨ੍ਹਾਂ ’ਚ ਆਤਮ ਵਿਸ਼ਵਾਸ ਪੈਦਾ ਕਰਨਾ ਸੀ। ਇਹ ਵਰਕਸ਼ਾਪ ਮੈਡਮ ਪ੍ਰਭਦੀਪ ਕੌਰ ਦੀ ਅਗਵਾਈ ਹੇਠ ਕਰਵਾਈ। ਇਸ ਵਰਕਸ਼ਾਪ ’ਚ ਸਕੂਲ ਦੇ ਅੱਠਵੀਂ ਕਲਾਸ ਦੇ 100 ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਆਰਟਿਸਟ ਸਟੂਡੀਓ, ਓਰਾਂਟੋਰੀ ਸਟੂਡੀਓ, ਟ੍ਰੇਲਬਲਜ਼ਿੰਗ ਸਟੂਡੀਓ ਆਦਿ ਤਿੰਨ ਗਰੁੱਪ ’ਚ ਵੰਡੀਆਂ ਗਿਆ। ਆਰਟਿਸਟ ਸਟੂਡੀਓ ’ਚ ਬੱਚਿਆਂ ਨੇ ਆਪਣੀ ਕਲਾ ਦੇ ਰੰਗ ਬਿਖੇਰੇ ਜਿਸ ’ਚ ਉਨ੍ਹਾਂ ਨੇ ਆਪਣੇ ਉਦੇਸ਼ ਅਤੇ ਆਪਣੇ ਸੁਪਨਿਆਂ ਨੂੰ ਆਪਣੀ ਕਲਾ ਰਾਹੀਂ ਪ੍ਰਗਟ ਕੀਤਾ। ਓਰੇਟਰੀ ਸਟੂਡੀਓ ’ਚ ਵਿਦਿਆਰਥੀਆਂ ਨੇ ਬੋਲਣ ਦੀ ਕਲਾ ਰਾਹੀਂ ਆਪਣੇ ਸੁਪਨਿਆਂ ਨੂੰ ਬਿਆਨ ਕੀਤਾ ਅਤੇ ਆਪਣੇ ਵਿਚਾਰ ਨਿਰਭੀਕ ਤੌਰ ‘ਤੇ ਰੱਖੇ। ਟ੍ਰਾਇਲਬਲੇਜਿੰਗ ਸਟੂਡੀਓ ’ਚ ਬੱਚਿਆਂ ਨੇ ਆਪਣੀ ਸਭ ਤੋਂ ਹਟ ਕੇ ਸੋਚ ਨੂੰ ਹੱਥੀ ਬਣਾਏ ਉਪਕਰਣ ਰਾਹੀਂ ਆਪਣੀ ਰੁਚੀ ਪੇਸ਼ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਕੌਂਸਲ ਨੇ ਕਿਹਾ ਕਿ ਇਸ ਤਰ੍ਹਾਂ ਦੀ ਵਰਕਸ਼ਾਪ ਵਿਦਿਆਰਥੀਆਂ ਦੀਆਂ ਲੁਕੀਆਂ ਸਮਰੱਥਾਵਾਂ ਨੂੰ ਉਜਾਗਰ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਬੱਚਿਆਂ ਵਿੱਚ ਆਤਮ ਵਿਸ਼ਵਾਸ ਵਧਾਉਂਦੀਆਂ ਹਨ। ਇਸ ਪ੍ਰਕਾਰ ਦੀਆਂ ਵਰਕਸ਼ਾਪ ਭਵਿੱਖ ’ਚ ਹੁੰਦੀਆਂ ਰਹਿਣਗੀਆਂ। ਜਿਸ ਨਾਲ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਅਤੇ ਸੌਖੇ ਤਰੀਕੇ ਨਾਲ ਆਪਣੇ ਗਿਆਨ ਵਿਚ ਵਾਧਾ ਕਰ ਸਕਣ। ਸਕੂਲ ਦੇ ਐਮ.ਡੀ. ਸ਼ਿਵ ਸਿੰਗਲਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਰਚਨਾਤਮਕ ਸੋਚ ਅਤੇ ਨਵੇਂ ਵਿਚਾਰ ਵੱਲ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸਿਰਫ ਕਿਤਾਬਾਂ ਤੱਕ ਸੀਮਿਤ ਨਹੀਂ, ਸਗੋਂ ਜੀਵਨ ਦੇ ਹਰ ਪੱਖ ਵਿੱਚ ਸਿੱਖਣ ਦੀ ਲੋੜ ਹੁੰਦੀ ਹੈ। ਵਿਦਿਆਰਥੀਆਂ ਨੇ ਵਰਕਸ਼ਾਪ ’ਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਵੀਆਂ ਚੀਜ਼ਾਂ ਸਿੱਖਣ ਦਾ ਅਨੁਭਵ ਪ੍ਰਾਪਤ ਕੀਤਾ। ਸਿੰਗਲਾ ਨੇ ਅੱਗੇ ਕਿਹਾ ਕਿ ਅਜਿਹੀਆਂ ਵਰਕਸ਼ਾਪ ਬੱਚਿਆਂ ਨੂੰ ਆਪਣੇ ਅੰਦਰ ਦੀਆਂ ਖੂਬੀਆਂ ਨੂੰ ਪਹਿਚਾਨਣ ਦਾ ਮੌਕਾ ਦਿੰਦੀਆਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਬੱਚਾ ਵਿਲੱਖਣ ਹੁੰਦਾ ਹੈ ਅਤੇ ਉਸਦੀ ਯੋਗਤਾ ਨੂੰ ਸਹੀ ਦਿਸ਼ਾ ਦੇਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ ਅਤੇ ਉਨ੍ਹਾਂ ’ਚ ਲੀਡਰਸ਼ਿਪ ਗੁਣ ਵਿਕਸਿਤ ਕਰਦੇ ਹਨ। ਉਨ੍ਹਾਂ ਨੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਸਰਾਹਨਾ ਕਰਦਿਆਂ ਕਿਹਾ ਕਿ ਅਧਿਆਪਕ ਹੀ ਬੱਚਿਆਂ ਨੂੰ ਸਹੀ ਮਾਰਗਦਰਸ਼ਨ ਦੇ ਕੇ ਉਨ੍ਹਾਂ ਨੂੰ ਸਫਲਤਾ ਦੀਆਂ ਉੱਚਾਈਆਂ ਤੱਕ ਲੈ ਕੇ ਜਾਂਦੇ ਹਨ। ਅੰਤ ’ਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਨਵਾਂ ਸਿੱਖਣ ਲਈ ਤਿਆਰ ਰਹਿਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮਿਹਨਤ ਕਰਦੇ ਰਹਿਣ।