ਟ੍ਰਾਈਡੈਂਟ ਦੇ ਕਾਮੇ ਦੀ ਨਿਕਲੀ 25 ਲੱਖ ਦੀ ਲਾਟਰੀ, ਪਰਿਵਾਰ ’ਚ ਖੁਸ਼ੀ ਦਾ ਮਾਹੌਲ
ਟ੍ਰਾਈਡੈਂਟ ਦੇ ਕਾਮੇ ਨੂੰ ਨਿਕਲੀ 25 ਲੱਖ ਦੀ ਲਾਟਰੀ, ਪਰਿਵਾਰ ’ਚ ਖੁਸ਼ੀ ਦਾ ਮਾਹੌਲ
Publish Date: Wed, 13 May 2026 05:53 PM (IST)
Updated Date: Wed, 13 May 2026 05:54 PM (IST)

ਰੇਸਮ ਦੂਆ, ਪੰਜਾਬੀ ਜਾਗਰਣ ਬਰਨਾਲਾ : ਜ਼ਿਲ੍ਹੇ ਦੇ ਪਿੰਡ ਰੂੜੇਕੇ ਕਲਾਂ ਦੇ ਰਹਿਣ ਵਾਲੇ ਇੱਕ ਪਰਿਵਾਰ ਦੀ 25 ਲੱਖ ਰੁਪਏ ਦੀ ਲਾਟਰੀ ਨਿਕਲਣ ਕਾਰਨ ਪਰਿਵਾਰ ’ਚ ਖੁਸ਼ੀ ਦਾ ਮਾਹੌਲ ਹੈ। ਇਸ ਸਬੰਧੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਰੂੜੇਕੇ ਕਲਾਂ ਦਾ ਰਹਿਣ ਵਾਲਾ ਹੈ ਤੇ ਉਹ ਟ੍ਰਾਈਡੈਂਟ ਫੈਕਟਰੀ ਧੌਲਾ ’ਚ ਕੰਮ ਕਰਦਾ ਹੈ ਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ। ਉਸ ਨੇ ਬੀਐੱਸ ਲਾਟਰੀ ਸਟਾਲ (ਬੱਸ ਸਟੈਂਡ ਰੋਡ) ਤੋਂ ਇਕ ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ ਦੀ ਟਿਕਟ ਖਰੀਦੀ ਸੀ। ਜਿਸ ਨੂੰ ਸਵੇਰੇ ਹੀ ਬਲਵਿੰਦਰ ਸਿੰਘ ਲਾਟਰੀ ਸਟਾਲ ਵਾਲਿਆਂ ਦਾ ਫੋਨ ਆਇਆ ਤੇ ਉਨ੍ਹਾਂ ਦੱਸਿਆ ਕਿ ਉਸ ਦੀ 25 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ। ਪਹਿਲਾਂ ਤਾਂ ਉਸ ਨੂੰ ਵਿਸ਼ਵਾਸ ਹੀ ਨਹੀਂ ਹੋਇਆ ਪਰ ਜਦੋਂ ਉਨ੍ਹਾਂ ਦੱਸਿਆ ਕਿ ਉਹ ਸੱਚ ਬੋਲ ਰਹੇ ਹਨ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਤੇ ਪਰਿਵਾਰ ’ਚ ਪੂਰੀ ਖੁਸ਼ੀ ਦਾ ਮਾਹੌਲ ਬਣ ਗਿਆ ਤੇ ਪਰਿਵਾਰ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਲੋੜਵੰਦ ਪਰਿਵਾਰ ਨਾਲ ਸਬੰਧਿਤ ਹੈ ਤੇ ਮਿਹਨਤ ਮਜ਼ਦੂਰੀ ਕਰ ਕੇ ਆਪਣਾ ਪਰਿਵਾਰ ਪਾਲ ਰਿਹਾ ਹੈ। ਉਸ ਦੇ ਸਿਰ ਉੱਪਰ ਬਹੁਤ ਹੀ ਕਰਜ਼ਾ ਚੜ੍ਹਿਆ ਹੋਇਆ ਹੈ ਲਾਟਰੀ ਨਿਕਲਣ ਨਾਲ ਸਭ ਤੋਂ ਪਹਿਲਾ ਉਹ ਆਪਣੇ ਸਿਰ ਉੱਪਰ ਚੜ੍ਹਿਆ ਕਰਜ਼ਾ ਉਤਾਰਨਗੇ। ਉਨ੍ਹਾਂ ਦੱਸਿਆ ਕਿ ਉਸ ਦੇ ਦੋ ਬੇਟੇ ਹਨ, ਜੋ ਕਿ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ ਸੀ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਮਾਲੀ ਹਾਲਤ ਸਹੀ ਨਾ ਹੋਣ ਕਰ ਕੇ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲ ਵਿੱਚੋਂ ਹਟਾ ਕੇ ਸਰਕਾਰੀ ਸਕੂਲ ਵਿੱਚ ਦਾਖਲਾ ਕਰਵਾ ਦਿੱਤਾ ਸੀ। ਅੱਜ ਲਾਟਰੀ ਨਿਕਲਣ ਦੀ ਖਬਰ ਸੁਣ ਕੇ ਉਨ੍ਹਾਂ ਪਰਮਾਤਮਾ ਦਾ ਬਹੁਤ ਧੰਨਵਾਦ ਕੀਤਾ ਅਤੇ ਉਨ੍ਹਾਂ ਦੱਸਿਆ ਕਿ ਹਰ ਇੱਕ ਇਨਸਾਨ ਨੂੰ ਆਪਣੀ ਜ਼ਿੰਦਗੀ ਵਿੱਚ ਹਾਰ ਕਦੇ ਵੀ ਨਹੀਂ ਮੰਨਣੀ ਚਾਹੀਦੀ ਅਤੇ ਆਪਣੀ ਕਿਸਮਤ ਅਜਮਾਉਂਦੇ ਰਹਿਣਾ ਚਾਹੀਦਾ ਹੈ ਉਨ੍ਹਾਂ ਨੇ ਹਲੇ ਕੱਲ ਹੀ 100 ਰੁਪਏ ਦੀ ਲਾਟਰੀ ਦੀ ਟਿਕਟ ਖਰੀਦੀ ਸੀ, ਜਿਸ ਵਿੱਚੋਂ ਅੱਜ ਉਸ ਨੂੰ ਪਹਿਲਾ ਇਨਾਮ 25 ਲੱਖ ਰੁਪਆ ਨਿਕਲਿਆ ਹੈ, ਉਹ ਪਰਮਾਤਮਾ ਦਾ ਬਹੁਤ ਸ਼ੁਕਰ ਗੁਜ਼ਾਰ ਕਰਦੇ ਹਨ ਅੱਜ ਪਰਿਵਾਰ ਵੱਲੋਂ ਲੱਡੂ ਵੰਡ ਕੇ ਆਪਣੀ ਖੁਸ਼ੀ ਮਨਾਈ ਗਈ।