ਧਾਰਮਿਕ ਸਥਾਨਾਂ ਲਈ 2 ਬੱਸਾਂ ਰਵਾਨਾ
ਸ਼ਹਿਣਾ ਤੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਲਈ ਦੋ ਬੱਸਾਂ ਰਵਾਨਾ
Publish Date: Sun, 03 May 2026 04:21 PM (IST)
Updated Date: Mon, 04 May 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਕਸਬਾ ਸ਼ਹਿਣਾ ’ਚੋਂ 2 ਬੱਸਾਂ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਹੁਣ ਤਕ ਕਸਬਾ ਸ਼ਹਿਣਾ ’ਚੋਂ 10 ਬੱਸਾਂ ਜਾ ਚੁੱਕੀਆਂ ਹਨ। ਜਿਨ੍ਹਾਂ ’ਚ 600 ਦੇ ਕਰੀਬ ਸ਼ਰਧਾਲੂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਅੱਜ ਦੋਨਾਂ ਬੱਸਾਂ ਨੂੰ ਸਰਪੰਚ ਨਾਜ਼ਮ ਸਿੰਘ ਤੇ ਗ੍ਰਾਮ ਪੰਚਾਇਤ ਨੇ ਝੰਡੀ ਦੇ ਕੇ ਰਵਾਨਾ ਕੀਤਾ। ਮੁੱਖ ਮੰਤਰੀ ਤੀਰਥ ਯੋਜਨਾ ਯਾਤਰਾ ਸੈਲ ਦੇ ਇੰਚਾਰਜ ਜਗਸੀਰ ਸਿੰਘ, ਸੁਖਚੈਨ ਸਿੰਘ ਘਣੀਆਂ, ਲਖਵੀਰ ਸਿੰਘ, ਗੁਰਲਾਲ ਸਿੰਘ ਲਖਵੀਰ ਸਿੰਘ ਅਕਲੀਆ, ਹਰਚੈਨ ਸਿੰਘ ਨੇ ਦੱਸਿਆ ਕਿ ਇਹ ਯਾਤਰਾ ਦੋ ਰਾਤਾਂ ਅਤੇ ਤਿੰਨ ਦਿਨ ਦੀ ਹੁੰਦੀ ਹੈ। ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਹਿਣ ਲਈ ਏਸੀ ਕਮਰੇ, ਪਾਣੀ, ਭੋਜਨ ਅਤੇ ਮੈਡੀਕਲ ਸੁਵਿਧਾ ਦਿੱਤੀ ਜਾਂਦੀ ਹੈ। ਸਾਰੇ ਸ਼ਰਧਾਲੂਆਂ ਨੂੰ ਆਈ ਕਾਰਡ ਵੀ ਬਣਾ ਕੇ ਦਿੱਤੇ ਜਾਂਦੇ ਹਨ।