ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ
ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ
Publish Date: Wed, 29 Apr 2026 03:55 PM (IST)
Updated Date: Thu, 30 Apr 2026 04:02 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਦੇ ਖਿਲਾਫ਼ ਚਲਾਈ ਗਈ ਮੁਹਿੰਮ ਦੇ ਚਲਦਿਆਂ ਥਾਣਾ ਟੱਲੇਵਾਲ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਟੱਲੇਵਾਲ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਹਰਬੰਸ ਸਿੰਘ ਵਾਸੀ ਟੱਲੇਵਾਲ ਤੇ ਜਸ਼ਨਦੀਪ ਸਿੰਘ ਵਾਸੀ ਬੀਹਲਾ ਨੂੰ ਕਾਬੂ ਕੀਤਾ ਹੈ, ਜਿਨਾਂ ਦੇ ਕੋਲ ਇਕ ਪਲਟੀਨਾ ਮੋਟਰਸਾਈਕਲ ਬਰਾਮਦ ਕੀਤਾ ਹੈ, ਉਕਤ ਵਿਅਕਤੀਆਂ ਨੇ ਮੰਨਿਆ ਕਿ ਇਹ ਚੋਰੀ ਦਾ ਮੋਟਰਸਾਈਕਲ ਹੈ, ਪੁਲਿਸ ਨੇ ਇਨ੍ਹਾਂ ਵਿਅਕਤੀਆਂ ਦੇ ਖਿਲਾਫ ਮੁਕਦਮਾ ਨੰਬਰ 35 ਵੱਖ-ਵੱਖ ਧਾਰਾਵਾਂ ਤਹਿਤ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।