12ਵੀਂ ਜਮਾਤ ਦੇ ਨਤੀਜਿਆਂ ’ਚੋਂ ਸਰਕਾਰੀ ਸਕੂਲ ਦੇ ਦੋ ਬੱਚੇ ਮੈਰਿਟ ’ਚ ਆਏ
12ਵੀਂ ਕਲਾਸ ਦੇ ਨਤੀਜਿਆਂ ’ਚੋਂ ਸਰਕਾਰੀ ਸੀਨੀ. ਸੈਕੰਡਰੀ ਸਕੂਲ ਫ਼ਰਵਾਹੀ ਦੇ ਦੋ ਬੱਚੇ ਮੈਰਿਟ ਲਿਸਟ ’ਚ ਆਏ
Publish Date: Wed, 13 May 2026 05:42 PM (IST)
Updated Date: Wed, 13 May 2026 05:45 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ 12ਵੀਂ ਜਮਾਤ ਦੇ ਐਲਾਨਿਆਂ ਨਤੀਜਿਆਂ ’ਚ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਰਵਾਹੀ ਦੇ ਦੋ ਵਿਦਿਆਰਥੀਆਂ ਨੇ ਮੈਰਿਟ ਲਿਸਟ ’ਚ ਆਪਣਾ ਨਾਮ ਦਰਜ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਰਵਾਹੀ ਦੀ ਪ੍ਰਿੰਸੀਪਲ ਨਿਦਾ ਅਲਤਾਫ਼ ਨੇ ਦੱਸਿਆ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਉਨ੍ਹਾਂ ਦੇ ਸਕੂਲ ਦੇ ਨਾਨ ਮੈਡੀਕਲ ਦੇ ਦੋ ਵਿਦਿਆਰਥੀਆਂ ਨੇ ਮੈਰਿਟ ਲਿਸਟ ’ਚ ਆਪਣਾ ਨਾਮ ਦਰਜ ਕੀਤਾ ਹੈ। ਉਨ੍ਹਾ ਦੱਸਿਆ ਕਿ ਵਿਦਿਆਰਥਣ ਸੋਨਿਆ ਕੌਰ ਪੁੱਤਰੀ ਜਗਸੀਰ ਸਿੰਘ ਵਾਸੀ ਪਿੰਡ ਸੇਖਾ ਨੇ 484/500 96਼80 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ ਤੇ ਵਿਦਿਆਰਥੀ ਰਾਘਵ ਕੌਸਲ ਪੁੱਤਰ ਰਕੇਸ ਕੁਮਾਰ ਵਾਸੀ ਤਪਾ ਮੰਡੀ ਨੇ 488/500, 97.60 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ ’ਚ ਆਪਣਾ ਨਾਮ ਦਰਜ ਕਰਵਾਇਆ ਗਿਆ ਹੈ। ਉਨ੍ਹਾ ਦੱਸਿਆ ਕਿ ਵਿਦਿਆਰਥੀਆਂ ਦਾ ਸਕੂਲ ਪੁੱਜਣ ’ਤੇ ਮਾਪਿਆਂ ਸਮੇਤ ਸਵਾਗਤ ਕੀਤਾ ਜਾਵੇਗਾ ਤੇ ਮੂੰਹ ਮਿੱਠਾ ਕਰਵਾਇਆ ਜਾਵੇਗਾ। ਇਸ ਪ੍ਰਾਪਤੀ ’ਤੇ ਜਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਸਕੂਲ ਸਟਾਫ਼ ਤੇ ਬੱਚਿਆਂ ਦੀ ਮਿਹਨਤ ਲਈ ਵਧਾਈ ਦਿੱਤੀ।