ਚੋਣਾਂ ’ਚ ਬਿਨ੍ਹਾਂ ਕਿਸੇ ਲਾਲਚ ਤੇ ਡਰ ਭੈਅ ਤੋਂ ਕਰੋ ਵੋਟ ਦਾ ਇਸਤੇਮਾਲ
ਚੋਣਾਂ ’ਚ ਬਿਨ੍ਹਾਂ ਕਿਸੇ ਲਾਲਚ ਤੇ ਡਰ ਭੈਅ ਤੋਂ ਕਰੋ ਵੋਟ ਦਾ ਇਸਤੇਮਾਲ
Publish Date: Sun, 24 May 2026 07:15 PM (IST)
Updated Date: Mon, 25 May 2026 04:11 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਦੇ ਵੋਟ ਦਾ ਇਸਤੇਮਾਲ ਕਰਨਾ ਹਰੇਕ ਨਾਗਰਿਕ ਦਾ ਸੰਵਿਧਾਨਕ ਤੇ ਜਮਹੂਰੀ ਹੱਕ ਹੈ। ਤੁਹਾਡੀ ਇੱਕ ਸਹੀ ਵੋਟ ਦੇਸ਼ ਤੇ ਸਮਾਜ ਦੀ ਤਸਦੀਕ ਕਰਦੀ ਹੈ। ਆਓ, ਚੋਣਾਂ ਦੌਰਾਨ ਆਪਣੇ ਇਸ ਅਧਿਕਾਰ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਈਏ। ਤੁਹਾਡੀ ਸਹੀ ਵੋਟ ਇਮਾਨਦਾਰ ਤੇ ਯੋਗ ਉਮੀਦਵਾਰਾਂ ਨੂੰ ਅੱਗੇ ਲਿਆਉਂਦੀ ਹੈ, ਜੋ ਇਲਾਕੇ ਦੀ ਦੀ ਤਰੱਕੀ ਲਈ ਕੰਮ ਕਰਦੇ ਹਨ। ਨਿਰਪੱਖ ਹੋ ਕੇ ਵੋਟ ਪਾਉਣ ਨਾਲ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਹੁੰਦੀਆਂ ਹਨ ਅਤੇ ਦੇਸ਼ ਦੀ ਸ਼ਾਸਨ ਪ੍ਰਣਾਲੀ ’ਚ ਲੋਕਾਂ ਦਾ ਭਰੋਸਾ ਵਧਦਾ ਹੈ। ਪੇਸ਼ ਹਨ ਕੁੱਝ ਸ਼ਖਸੀਅਤਾਂ ਦੇ ਵਿਚਾਰ। ਬਿਨ੍ਹਾਂ ਕਿਸੇ ਡਰ ਤੋਂ ਮਨਪਸੰਦ ਉਮੀਦਵਾਰ ਨੂੰ ਪਾਓ ਵੋਟ: ਭੋਲਾ ਸਿੰਘ ਵਿਰਕ ਸਟੇਟ ਐਵਾਰਡੀ ਤੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਭੋਲਾ ਸਿੰਘ ਵਿਰਕ ਨੇ ਕਿਹਾ ਕਿ ਕਿਸੇ ਵੀ ਧਮਕੀ ਦਬਾਅ ਜਾਂ ਪੈਸੇ ਦੇ ਲਾਲਚ ’ਚ ਆ ਕੇ ਆਪਣੀ ਵੋਟ ਨਾ ਵੇਚੋ। ਤੁਹਾਡੀ ਵੋਟ ਅਨਮੋਲ ਹੈ। ਇਸ ਲਈ ਬਿਨਾਂ ਕਿਸੇ ਡਰ ਦੇ ਆਪਣੇ ਮਨਪਸੰਦ ਉਮੀਦਵਾਰ ਨੂੰ ਚੁਣੋ। ਜੇਕਰ ਤੁਹਾਨੂੰ ਵੋਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ, ਪੈਸੇ ਵੰਡਣ ਜਾਂ ਡਰਾਉਣ-ਧਮਕਾਉਣ ਦੀ ਘਟਨਾ ਨਜ਼ਰ ਆਉਂਦੀ ਹੈ, ਤਾਂ ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰਤ ਪਲੇਟਫਾਰਮਾਂ ਦੀ ਵਰਤੋਂ ਕਰੋ। ਵੋਟ ਦਾ ਇਸਤੇਮਾਲ ਕਰਨਾ ਸਾਡੀ ਸਮਾਜਿਕ ਜਿੰਮੇਵਾਰੀ: ਬਿੰਦੀ ਰਵਿੰਦਰਜੀਤ ਸਿੰਘ ਬਿੰਦੀ ਚੇਅਰਮੈਨ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਨੇ ਕਿਹਾ ਕਿ ਵੋਟ ਬਣਵਾਉਣਾ ਤੇ ਉਸ ਦਾ ਬਿਨਾਂ ਕਿਸੇ ਲਾਲਚ ਜਾਂ ਪ੍ਰਭਾਵ ਤੋਂ ਇਸਤੇਮਾਲ ਕਰਨਾ, ਜਿੱਥੇ ਸਾਡਾ ਸੰਵਿਧਾਨਕ ਹੱਕ ਹੈ, ਉੱਥੇ ਹੀ ਵੋਟ ਦਾ ਸਹੀ ਇਸਤੇਮਾਲ ਸਾਡੀ ਸਮਾਜਿਕ ਜਿੰਮੇਵਾਰੀ ਵੀ ਬਣਦੀ ਹੈ। ਇਸ ਲਈ ਸਾਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਵੋਟ ਪਾਉਣ ਦੇ ਨਾਲ-ਨਾਲ ਆਪਣੇ ਨਜ਼ਦੀਕੀ ਰਿਸ਼ਤੇਦਾਰ ਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਬਾਰੇ ਜਾਗਰੂਕ ਕਰਨ। : ਵੋਟ ਦਾ ਇਸਤੇਮਾਲ ਜਰੂਰ ਕਰੋ: ਰਾਕੇਸ ਗੁਪਤਾ ਇੰਜਨੀਅਰ ਰਾਕੇਸ ਗੁਪਤਾ ਚੇਅਰਮੈਨ ਆਰੀਆਭੱਟਾ ਗਰੁੱਪ ਨੇ ਕਿਹਾ ਕਿ ਸਾਡਾ ਇਹ ਸੰਵਿਧਾਨਕ ਹੱਕ ਹੈ ਕਿ ਸਾਨੂੰ ਵੋਟ ਦਾ ਇਸਤੇਮਾਲ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ ਤਾਂ ਜੋ ਇੱਕ ਸਹੀ ਉਮੀਦਵਾਰ ਨੂੰ ਚੁਣਿਆ ਜਾ ਸਕੇ। ਸਾਡੀ ਨੌਜਵਾਨ ਪੀੜ੍ਹੀ ਆਪਣੀ ਵੋਟ ਦਾ ਇਸਤੇਮਾਲ ਕਰਨ ਤੋਂ ਅਵੇਸਲੀ ਹੋ ਜਾਂਦੀ ਹੈ, ਜੋ ਕਿ ਕਿਸੇ ਵੀ ਤਰ੍ਹਾਂ ਨਾਲ ਸਹੀ ਨਹੀਂ ਠਹਿਰਾਇਆ ਜਾ ਸਕਦਾ । ਨੌਜਵਾਨ ਜੋ ਕਿ ਸਾਡੇ ਆਉਣ ਵਾਲਾ ਭਵਿੱਖ ਹਨ, ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਕੇ ਆਪਣੀ ਸਮਾਜਿਕ ਜਿੰਮੇਵਾਰੀ ਨੂੰ ਜਰੂਰ ਨਿਭਾਉਣਾ ਚਾਹੀਦਾ ਹੈ। ਨਿਰਪੱਖ ਹੋ ਕੇ ਉਮੀਦਵਾਰ ਨੂੰ ਵੋਟ ਪਾਓ: ਸਿੰਗਲਾ ਸ਼ਿਵ ਸਿੰਗਲਾ ਐਮਡੀ ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਨੇ ਕਿਹਾ ਕਿ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਪਰਦਾਨ ਕੀਤੀ ਹੈ ਜਿਸ ਦੀ ਵਰਤੋਂ ਕਰਕੇ ਅਸੀਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ ਅਤੇ ਵੋਟ ਦੀ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਵਰਤੋਂ ਕਰਕੇ ਹੀ ਦੇਸ਼ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਇਸ ਲਈ ਹਰੇਕ ਨਾਗਰਿਕ ਦਾ ਇਹ ਫਰਜ਼ ਬਣਦਾ ਹੈ ਕਿ ਉਹ ਨਿਰਪੱਖ ਹੋ ਕੇ ਸਹੀ ਉਮੀਦਵਾਰਾਂ ਨੂੰ ਹੀ ਵੋਟ ਪਾਵੇ ਤਾਂ ਜੋ ਸਹਿਰ ਤੇ ਤੁਹਾਡੇ ਇਲਾਕੇ ਦਾ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚ ਸਕੇ।