ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ’ਚ ਵਿਕਾਸ ਕੰਮ ਜਾਰੀ: ਵਿਧਾਇਕ ਉੱਗੋਕੇ
ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ’ਚ ਵਿਕਾਸ ਕੰਮ ਜਾਰੀ: ਵਿਧਾਇਕ ਉੱਗੋਕੇ
Publish Date: Tue, 28 Apr 2026 05:21 PM (IST)
Updated Date: Wed, 29 Apr 2026 04:07 AM (IST)

:: ਵੱਖ ਵੱਖ ਸਕੂਲਾਂ ’ਚ ਲਗਭਗ 41.53 ਲੱਖ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੈਪਸ਼ਨ:ਨਵੇਂ ਕਮਰਿਆਂ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ। ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਢਿੱਲਵਾਂ, ਸਰਕਾਰੀ ਪ੍ਰਾਇਮਰੀ ਸਕੂਲ ਪੱਖੋਂ ਕਲਾਂ, ਸਰਕਾਰੀ ਹਾਈ ਸਕੂਲ ਧੂਰਕੋਟ, ਸਰਕਾਰੀ ਪ੍ਰਾਇਮਰੀ ਸਕੂਲ ਉੱਗੋਕੇ ਨਿਊ, ਸਰਕਾਰੀ ਪ੍ਰਾਇਮਰੀ ਸਕੂਲ ਆਫ ਹੈਪੀਨੈਸ ਮੋੜਾਂ ਵਿਖੇ ਵਿਕਾਸ ਕਾਰਜਾਂ ਤਹਿਤ 41.53 ਲੱਖ ਦੀ ਲਾਗਤ ਨਾਲ ਉਸਾਰੇ ਗਏ ਨਵੇਂ ਕਮਰਿਆਂ ਦਾ ਉਦਘਾਟਨ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਕੀਤਾ ਗਿਆ ਹੈ।ਇਸ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ। ਆਪਣੇ ਸੰਬੋਧਨ ਦੌਰਾਨ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਿੱਖਿਆ ਕ੍ਰਾਂਤੀ ਅਧੀਨ ਸਿੱਖਿਆ ਖੇਤਰ ਵਿੱਚ ਹੋ ਰਹੇ ਵਿਕਾਸੀ ਕੰਮਾਂ ਬਾਰੇ ਚਰਚਾ ਕਰਦਿਆਂ ਅਤੇ ਪਿੰਡਾ ਦੇ ਵਿਕਾਸ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਇਆ। ਵਿਧਾਇਕ ਉਗੋਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀ ਬੇਹਤਰੀ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ ਵੱਖ ਸਕੂਲਾਂ ’ਚ ਵਿਕਾਸ ਕਾਰਜ ਜ਼ੋਰਾਂ ਤੇ ਹਨ। ਜਿਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਢਿੱਲਵਾਂ ਵਿਖੇ 7,48,452/- ਰੁਪਏ, ਸ਼ੌਰਿਯਾ ਚੱਕਰ ਵਿਜੇਤਾ ਸਰਕਾਰੀ ਪ੍ਰਾਇਮਰੀ ਸਕੂਲ ਪੱਖੋਂ ਕਲਾਂ ਵਿਖੇ ਨਬਾਰਡ 28 ਅਧੀਨ 7,48,452/- ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਉੱਗੋਕੇ ਨਿਊ ਵਿਖੇ 7,50,000/- ਰੁਪਏ ਅਤੇ ਸਰਕਾਰੀ ਹਾਈ ਸਕੂਲ ਧੂਰਕੋਟ ਵਿਖੇ 9,51,000/- ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ, ਉੱਗੋਕੇ ( ਮੇਨ )ਵਿਚ ਸਾਡੇ 9,55,000/- ਰੁਪਏ ਦੀ ਲਾਗਤ ਨਾਲ ਬਣਾਏ ਗਏ ਨਵੇਂ ਆਧੁਨਿਕ ਕਲਾਸ ਰੂਮਜ਼ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਇੰਦੂ ਸਿਮਕ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲੀ ਹੈ, ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਹਰਿੰਦਰ ਸਿੰਘ ਬਰਾੜ ਨੇ ਕਿਹਾ ਕੀ ਸਰਕਾਰੀ ਸਕੂਲ ਆਧੁਨਿਕ ਬਣ ਗਏ ਹਨ, ਜਿੱਥੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਡਿਪਟੀ ਡੀ. ਈ.ਓ. ਬਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਕਮਰੇ ਤੇ ਸੱਤ ਲੱਖ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਇਸ ਆਧੁਨਿਕ ਕਮਰੇ ਵਿੱਚ ਬੱਚਿਆਂ ਲਈ ਟੱਚ ਪੈਨਲ ਅਤੇ ਫਰਨੀਚਰ ਆਦਿ ਵੀ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਮੌੜ ਨਾਭਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਆਫ਼ ਹੈਪੀਨਸ ਮੌੜਾਂ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ। ਸਕੂਲ ਮੁਖੀ ਸਤਪਾਲ ਬਾਂਸਲ ਵੱਲੋਂ ਨਬਾਰਡ 29 ਤਹਿਤ ਤਿਆਰ ਕੀਤੀ ਗਈ ਨਵੀਂ ਇਮਾਰਤ ਅਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਨਬਾਰਤ 30 ਤਹਿਤ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਟੇਜ ਸਕੱਤਰ ਦੀ ਭੂਮਿਕਾ ਕਮਲਜੀਤ ਕੌਰ ਵੱਲੋਂ ਨਿਭਾਈ ਗਈ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਭਦੌੜ ਅੰਮ੍ਰਿਤਪਲ ਸਿੰਘ ਢਿੱਲਵਾਂ, ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਤਰਸੇਮ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ, ਪ੍ਰਿੰਸੀਪਲ ਸ ਸ ਸ ਸ ਮੌੜਾਂ ਪ੍ਰਵੀਨ ਕੁਮਾਰੀ, ਹੈੱਡ ਟੀਚਰ ਲਖਵਿੰਦਰ ਕੌਰ, ਸਕੂਲ ਹੈੱਡ ਅਮਰਜੀਤ ਕੌਰ, ਐੱਚ ਟੀ ਨਵਦੀਪ ਸ਼ਰਮਾ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਤੋਂ ਇਲਾਵਾ ਸਕੂਲ ਸਟਾਫ਼ ਅਤੇ ਹੋਰ ਪਤਵੰਤੇ ਹਾਜ਼ਰ ਸਨ।